17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਹੜਤਾਲ

ਅਜੀਤ ਡੈਸਕ 08-05-2026
ਫ਼ਤਿਹਗੜ੍ਹ ਪੰਜਤੂਰ, 7 ਮਈ (ਜਸਵਿੰਦਰ ਸਿੰਘ ਪੋਪਲੀ)-ਦੀ ਪੰਜਾਬ ਰਾਜ ਸਰਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਕੋਆਪਰੇਟਿਵ ਬੈਂਕ ਦੇ ਅਧੀਨ ਪੈਂਦੀਆਂ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਅੰਮਿ੍ਤਪਾਲ ਸਿੰਘ ਤੇ ਸਾਥੀਆਂ ਨੇ ਦੱਸਿਆ ਕਿ ਜੋ ਕੋਆਪਰੇਟਿਵ ਬੈਂਕ ਵਲੋਂ ਨਵੇਂ ਐਮ.ਸੀ.ਐਲ. ਲਾਗੂ ਨਾ ਕਰਨ ਦੇ ਰੋਸ ਵਜੋਂ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਮਿਤੀ : 7 ਮਈ ਤੋਂ ਲੈ ਕੇ 10 ਮਈ ਤੱਕ ਪੰਜਾਬ ਦੀਆਂ ਸਮੂਹ ਸਭਾਵਾਂ ਵਲੋਂ ਹੜਤਾਲ ਕੀਤੀ ਗਈ ਹੈ, ਜਿਸ ਦਾ ਸਮਰਥਨ ਕਰਦੇ ਹੋਏ ਕੋਆਪਰੇਟਿਵ ਬੈਂਕ ਫ਼ਤਿਹਗੜ੍ਹ ਪੰਜਤੂਰ ਦੇ ਅਧੀਨ ਪੈਂਦੀਆਂ ਸਾਰੀਆਂ ਹੀ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਵਲੋਂ ਆਪਣਾ ਕੰਮ ਕਾਜ ਠੱਪ ਕਰਕੇ ਹੜਤਾਲ ਕੀਤੀ ਗਈ ਅਤੇ ਯੂਨੀਅਨ ਦੇ ਫ਼ੈਸਲੇ ਨੂੰ ਇੰਨ-ਬਿੰਨ ਲਾਗੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਅਗਲਾ ਫ਼ੈਸਲਾ ਆਉਣ 'ਤੇ ਸੂਚਨਾ ਭੇਜ ਦਿੱਤੀ ਜਾਵੇਗੀ | ਉਨੀ ਦੇਰ ਕਿਸਾਨ ਵੀਰ ਆਪਣੇ ਬਾਕੀ ਜ਼ਰੂਰੀ ਕੰਮ ਕਰ ਸਕਦੇ ਹਨ | ਇਸ ਮੌਕੇ ਅੰਮਿ੍ਤਪਾਲ ਸਿੰਘ ਸੈਕਟਰੀ ਮੌਜੇਵਾਲਾ, ਤਰਨਜੀਤ ਸਿੰਘ ਸੈਕਟਰੀ ਮੁੰਡੀ ਜਮਾਲ, ਸਾਹਿਬ ਸਿੰਘ ਸੈਕਟਰੀ ਰਾਊਵਾਲ, ਅਮਰੀਕ ਸਿੰਘ ਸੈਕਟਰੀ ਸੈਦੇਸਾਹ, ਸੰਤਾਂ ਸਿੰਘ ਧਰਮ ਸਿੰਘ ਵਾਲਾ, ਜੋਬਨਪ੍ਰੀਤ ਸਿੰਘ ਸੇਲਜ਼ਮੈਨ ਫ਼ਤਿਹਗੜ੍ਹ ਪੰਜਤੂਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੋਗਾ ਵਿਚ ਭਾਜਪਾ ਦਾ ਵੱਡਾ ਸਿਆਸੀ ਧਮਾਕਾ, ਕ੍ਰਿਸ਼ਨ ਸੈਣੀ ਹੋਏ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਬੀ.ਕੇ.ਯੂ. ਕ੍ਰਾਂਤੀਕਾਰੀ ਨੇ ਸਰਕਾਰੀ ਬੱਸਾਂ ਵਿਚ ਠੇਕੇ 'ਤੇ ਕੰਮ ਕਰਦੇ ਕਾਮਿਆਂ ਦੇ ਘੋਲ ਦੀ ਕੀਤੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।