17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਾਨ ਸਰਕਾਰ 24 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ-ਵਿਧਾਇਕ ਬਿਲਾਸਪੁਰ

ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ 'ਚ ਪੈਂਦੇ ਪਿੰਡ ਮੀਨੀਆਂ ਵਿਖੇ 66 ਕੇ.ਵੀ. ਬਿਜਲੀ ਗਰਿੱਡ ਦਾ ਨੀਂਹ ਪੱਥਰ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਰੱਖਿਆ | ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਵਾਂ ਗਰਿੱਡ ਬਣਨ ਨਾਲ ਇਸ ਇਲਾਕੇ ਦੇ ਪਿੰਡਾਂ ਨੂੰ ਮਿਲ ਰਹੀ ਬਿਜਲੀ ਸਪਲਾਈ 'ਚ ਹੋਰ ਸੁਧਾਰ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸੂਬਾ ਵਾਸੀਆਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ | ਇਸ ਗਰਿੱਡ ਦਾ ਕਿਸਾਨਾਂ ਸਮੇਤ ਸਾਰੇ ਵਰਗਾਂ ਨੂੰ ਭਰਵਾਂ ਫ਼ਾਇਦਾ ਹੋਵੇਗਾ | ਪੰਜਾਬ ਸਰਕਾਰ ਹਰ ਵਰਗ ਦੀ ਬਿਹਤਰੀ ਲਈ ਕਾਰਜਸ਼ੀਲ ਹੈ | ਸਰਪੰਚ ਹਰਜੀਤ ਸਿੰਘ ਮੀਨੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬਿਜਲੀ ਮੰਤਰੀ ਸੰਜੀਵ ਅਰੋੜਾ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਪਿੰਡ ਅਤੇ ਇਲਾਕਾ ਵਾਸੀਆਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੀ ਅਹਿਮ ਮੰਗ ਪੂਰੀ ਹੋਈ ਹੈ | ਉਨ੍ਹਾਂ ਨੇ ਵਿਧਾਇਕ ਦੇ ਉੱਦਮ ਦੀ ਭਰਵੀਂ ਸ਼ਲਾਘਾ ਕੀਤੀ ਜਿਨ੍ਹਾਂ ਨੇ ਨਿੱਜੀ ਦਿਲਚਸਪੀ ਲੈ ਕੇ ਇਸ ਖੇਤਰ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਾਡੇ ਪਿੰਡ ਦੀਆਂ ਮੋਟਰਾਂ ਨੂੰ 25 ਕਿੱਲੋਮੀਟਰ ਤੋਂ ਵੱਧ ਦੂਰੀ ਤੋਂ ਬਿਜਲੀ ਦੀ ਸਪਲਾਈ ਹੋ ਰਹੀ ਸੀ ਜਿਸ ਕਾਰਨ ਝੱਖੜ ਤੇ ਤੇਜ਼ ਹਵਾਵਾਂ ਨਾਲ ਸਪਲਾਈ 'ਚ ਰੁਕਾਵਟ ਪੈਣ ਦਾ ਖ਼ਦਸ਼ਾ ਬਣਿਆ ਰਹਿੰਦਾ ਸੀ | ਇਸ ਸਮੇਂ ਪਿੰਡ ਦੀ ਗਰਾਮ ਪੰਚਾਇਤ ਅਤੇ ਪਤਵੰਤਿਆਂ ਨੇ ਵਿਧਾਇਕ, ਅਹਿਮ ਸ਼ਖ਼ਸੀਅਤਾਂ ਅਤੇ ਅਧਿਕਾਰੀਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ, ਮਾਰਕੀਟ ਕਮੇਟੀ ਅਜੀਤਵਾਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ, ਜਗਜੀਤ ਸਿੰਘ ਦੀਸ਼ਾ ਪ੍ਰਧਾਨ ਨਗਰ ਕੌਂਸਲ ਬੱਧਨੀ ਕਲਾਂ, ਅਮਨਾ ਐਮ.ਸੀ. ਬੱਧਨੀ ਕਲਾਂ, ਡੇਰਾ ਬਾਬਾ ਨਰਾਇਣ ਦਾਸ ਦੇ ਸੰਚਾਲਕ ਬਾਬਾ ਸੱਧੂਮਣੀ, ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ ਨਵਾਂ, ਸਰਪੰਚ ਜਗਤਾਰ ਸਿੰਘ ਬੁੱਟਰ ਕਲਾਂ, ਬਲਾਕ ਪ੍ਰਧਾਨ ਮਾਨ ਮੱਦੋਕੇ, ਸਰਪੰਚ ਜੱਗਾ ਸਿੰਘ ਕੁੱਸਾ, ਪੰਚ ਗੁਰਪ੍ਰੀਤ ਸਿੰਘ ਕੁੱਸਾ ਅਤੇ ਪਿੰਡ ਮੀਨੀਆਂ ਦੀ ਸਮੁੱਚੀ ਗਰਾਮ ਪੰਚਾਇਤ, ਪੰਚ ਕਰਮਜੀਤ ਸਿੰਘ, ਪੰਚ ਹਰਦੇਵ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਜਗਰਾਜ ਸਿੰਘ, ਪੰਚ ਸੋਹਣ ਸਿੰਘ, ਪੰਚ ਅਜਮੇਰ ਸਿੰਘ, ਪੰਚ ਗੁਰਜੰਟ ਸਿੰਘ ਸਮੇਤ ਪਿੰਡ ਦੀਆਂ ਸਾਰੀਆਂ ਹੀ ਜਥੇਬੰਦੀਆਂ, ਕਲੱਬਾਂ ਅਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਆਗੂ ਅਤੇ ਵਲੰਟੀਅਰ ਵੱਡੀ ਗਿਣਤੀ ਵਿਚ ਮੌਜੂਦ ਸਨ |
ਪਿਛਲੀ ਖ਼ਬਰ ਨੈਸ਼ਨਲ ਲੋਕ ਅਦਾਲਤ 9 ਮਈ ਨੂੰ -ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਅਗਲੀ ਖ਼ਬਰ ਨਿਹਾਲ ਸਿੰਘ ਵਾਲਾ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।