17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 993 ਰੁਪਏ ਦੇ ਕੀਤੇ ਵਾਧੇ ਵਿਰੁੱਧ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਜੀਤ ਡੈਸਕ 08-05-2026
ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਕੇਂਦਰ ਸਰਕਾਰ ਵਲੋਂ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੇ ਮੁੱਲ ਵਿਚ ਇਕ ਦਮ 993 ਰੁਪਏ ਦਾ ਵਾਧਾ ਕਰ ਦਿੱਤਾ ਹੈ | ਹੁਣ ਇਹ ਕਮਰਸ਼ੀਅਲ ਸਿਲੰਡਰ 3000 ਰੁਪਏ ਤੋਂ ਜ਼ਿਆਦਾ ਮੁੱਲ 'ਤੇ ਮਿਲੇਗਾ | ਇਸ ਗੈਰ ਵਾਜਬ ਵਾਧੇ ਵਿਰੁੱਧ ਮਾਲਵੇ ਦੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਅਤੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਨਾਲ ਸੰਬੰਧਿਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਤੋਂ ਇਹ 993 ਰੁਪਏ ਦਾ ਕੀਤਾ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਅੱਤ ਦੀ ਮਹਿੰਗਾਈ ਨੂੰ ਉਨ੍ਹੀਂ ਦੇਰ ਨੱਥ ਨਹੀਂ ਪੈਣੀ ਜਿੰਨੀ ਦੇਰ ਤੱਕ ਲੋਕ ਸੜਕਾਂ 'ਤੇ ਨਹੀਂ ਉੱਤਰਨਗੇ | ਇਸ ਮੌਕੇ ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ, ਸੁਖਦੇਵ ਸਿੰਘ, ਜਸਵੰਤ ਸਿੰਘ ਜੱਸਾ, ਰਿੰਪੀ, ਮਦਨ ਲਾਲ, ਬੱਬੂ, ਗੁਰਚਰਨ ਸਿੰਘ ਬਹੋਨਾ, ਜਸਵਿੰਦਰ ਸਿੰਘ ਡੱਡ, ਜਨਰਲ ਸਕੱਤਰ ਮੇਜਰ ਸਿੰਘ ਲੰਢੇਕੇ, ਕਮਲਦੀਪ ਕੌਰ, ਰਜਿੰਦਰ ਕਾਲਾ, ਗੁਰਚਰਨ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ 13 ਨੂੰ -ਗਿਆਨ ਸਿੰਘ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਮਾਲਕਾਂ ਨੂੰ ਅਹਿਮ ਆਦੇਸ਼ ਜਾਰੀ ਹੋਟਲ ਮਾਲਕ ਕਮਰੇ ਵਿਚ ਠਹਿਰਨ ਵਾਲੇ ਹਰੇਕ ਵਿਅਕਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।