ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ 13 ਮਈ ਨੂੰ ਸੁਤੰਤਰਤਾ ਸੈਨਾਨੀ ਭਵਨ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਸਬੰਧੀ ਸਾਬਕਾ ਡੀ.ਪੀ.ਆਰ.ਓ. ਗਿਆਨ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿਚ 29 ਅਪ੍ਰੈਲ ਦੇ ਚੋਣ ਇਜਲਾਸ, 8 ਮਈ ਨੂੰ ਹੋਣ ਵਾਲੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿੱਤ ਪੰਜਾਬ ਨਾਲ ਹੋਈ ਮੀਟਿੰਗ ਦੇ ਵੇਰਵੇ ਸਾਂਝੇ ਕੀਤੇ ਜਾਣਗੇ | ਮੁਲਾਜ਼ਮ ਪੈਨਸ਼ਨਰ ਸਾਂਝੇ ਫ਼ਰੰਟ ਦੀ 12 ਮਈ ਨੂੰ ਲੁਧਿਆਣਾ ਮੀਟਿੰਗ ਦੇ ਵੇਰਵੇ ਅਤੇ ਪੈਨਸ਼ਨਰਾਂ ਨਾਲ ਪੈਨਸ਼ਨ ਪੋਰਟਲ ਦੀ ਸਮੱਸਿਆ ਅਤੇ ਅਪ੍ਰੈਲ ਮਹੀਨੇ ਦੀਆ ਪੈਨਸ਼ਨਾਂ ਬੈਂਕਾਂ ਵਲੋਂ ਲੇਟ ਪਾਉਣ ਦੇ ਕਾਰਨਾਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ | ਇਸ ਦੇ ਨਾਲ ਹੀ 17 ਮਈ ਦੀ ਜਲੰਧਰ ਹੋਣ ਵਾਲੀ ਸਾਂਝੇ ਫ਼ਰੰਟ ਦੀ ਕਨਵੈਨਸ਼ਨ ਸਬੰਧੀ ਵਿਚਾਰ ਚਰਚਾ ਹੋਵੇਗੀ | ਉਨ੍ਹਾਂ ਸਮੂਹ ਜ਼ਿਲ੍ਹਾ ਕਮੇਟੀ ਮੈਂਬਰਾਂ, ਸਬ ਡਵੀਜ਼ਨਾਂ ਦੇ ਪ੍ਰਧਾਨ ਸਕੱਤਰ ਅਤੇ ਹੋਰ ਅਹੁਦੇਦਾਰਾਂ, ਸਰਗਰਮ ਵਰਕਰਾਂ ਨੂੰ ਬੇਨਤੀ ਕੀਤੀ ਕਿ ਉਹ ਮੀਟਿੰਗ ਵਿਚ ਸਮੇਂ ਸਿਰ ਹਾਜ਼ਰ ਹੋਣਾ ਯਕੀਨੀ ਬਣਾਉਣ |