17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਰਬਿੰਦਰ ਨਾਥ ਟੈਗੋਰ ਜੈਅੰਤੀ ਸ਼ਰਧਾ ਨਾਲ ਮਨਾਈ

ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਅੱਜ ਵਿਸ਼ਵ ਪ੍ਰਸਿੱਧ ਕਵੀ, ਦਾਰਸ਼ਨਿਕ ਅਤੇ ਨੋਬਲ ਪੁਰਸਕਾਰ ਜੇਤੂ ਗੁਰੂਦੇਵ ਰਬਿੰਦਰ ਨਾਥ ਟੈਗੋਰ ਦਾ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਰਬਿੰਦਰ ਨਾਥ ਟੈਗੋਰ ਦੀ ਤਸਵੀਰ ਅੱਗੇ ਫੁੱਲ ਭੇਟ ਕਰ ਕੇ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਨੇ ਗੁਰੂਦੇਵ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ | ਵਿਦਿਆਰਥੀਆਂ ਨੇ ਦੱਸਿਆ ਕਿ ਕਿਵੇਂ ਟੈਗੋਰ ਨੇ ਆਪਣੀਆਂ ਲਿਖਤਾਂ ਰਾਹੀਂ ਦੁਨੀਆ ਨੂੰ ਸ਼ਾਂਤੀ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ | ਬੁਲਾਰਿਆਂ ਨੇ ਸਮੂਹ ਵਿਦਿਆਰਥੀਆਂ ਨੂੰ ਟੈਗੋਰ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਗੁਰੂਦੇਵ ਦੇ ਸ਼ਬਦਾਂ ਚਿੱਤ ਜਿੱਥੇ ਭੈ-ਮੁਕਤ ਹੋਵੇ ਦਾ ਹਵਾਲਾ ਦਿੰਦੇ ਹੋਏ ਸਾਰਿਆਂ ਨੂੰ ਨਿਰਭੈ ਹੋ ਕੇ ਗਿਆਨ ਹਾਸਲ ਕਰਨ ਦਾ ਸੱਦਾ ਦਿੱਤਾ | ਗੁਰੂਦੇਵ ਰਬਿੰਦਰ ਨਾਥ ਟੈਗੋਰ ਕੇਵਲ ਇਕ ਲੇਖਕ ਹੀ ਨਹੀਂ ਸਨ, ਬਲਕਿ ਉਹ ਇਕ ਅਜਿਹੇ ਮਾਰਗ-ਦਰਸ਼ਕ ਸਨ ਜਿਨ੍ਹਾਂ ਨੇ ਸਿੱਖਿਆ ਨੂੰ ਕੁਦਰਤ ਨਾਲ ਜੋੜਨ 'ਤੇ ਜ਼ੋਰ ਦਿੱਤਾ | ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਸੁਭਾਸ਼ ਪਲਤਾ ਚੇਅਰਮੈਨ ਤੇ ਡਾਇਰੈਕਟਰ ਪਿ੍ੰਸੀਪਲ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਦਿਹਾੜੇ ਮਨਾਉਣ ਦਾ ਮਕਸਦ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਜਾਣੂੰ ਕਰਵਾਉਣਾ ਹੈ | ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਟੈਗੋਰ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਗੇ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨਗੇ |
ਪਿਛਲੀ ਖ਼ਬਰ ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ 13 ਨੂੰ -ਗਿਆਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।