17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਦੇ ਬੀ.ਐਸ.ਸੀ. ਨਰਸਿੰਗ 6ਵੇਂ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ | ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸੌ ਫ਼ੀਸਦੀ ਨਤੀਜੇ ਨਾਲ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਨਤੀਜਿਆਂ ਅਨੁਸਾਰ ਮੋਨੂੰ ਕੁਮਾਰ ਪੁੱਤਰ ਮਨੋਜ ਰਾਏ ਨੇ ਪਹਿਲਾ ਸਥਾਨ, ਰਿਸ਼ਬ ਕੁਮਾਰ ਪੁੱਤਰ ਮੋਹਨ ਪ੍ਰਸਾਦ ਤੇ ਅਮਨ ਕੁਮਾਰ ਪੁੱਤਰ ਅਮਰਜੀਤ ਰਾਏ ਨੇ ਦੂਜਾ ਸਥਾਨ, ਇਸੇ ਤਰ੍ਹਾਂ ਅਪਿੰਦਰਜੀਤ ਕੌਰ ਪੁੱਤਰੀ ਯਾਦਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਸੁਨੀਤਾ ਜੋਸਫ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹੀ ਇਸ ਤਰ੍ਹਾਂ ਦੀ ਕਾਮਯਾਬੀ ਮਿਲਦੀ ਹੈ | ਉਨ੍ਹਾਂ ਨੇ ਸਟਾਫ਼ ਮੈਂਬਰਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਇਹ ਸਫਲਤਾ ਹਾਸਲ ਕੀਤੀ | ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ |
ਪਿਛਲੀ ਖ਼ਬਰ 23 ਮਈ ਦੇ ਚੌਥੇ ਵਿਸ਼ਾਲ ਜਾਗਰਣ ਦਾ ਸੱਦਾ ਪੱਤਰ ਪ੍ਰਧਾਨ ਨਵੀਨ ਸਿੰਗਲਾ ਨੂੰ ਦਿੱਤਾ ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਰਬਿੰਦਰ ਨਾਥ ਟੈਗੋਰ ਜੈਅੰਤੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।