ਕਿਸ਼ਨਪੁਰਾ ਕਲਾਂ, 7 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਪਿੰਡ ਤੋਂ ਨਕਦ ਰਾਸ਼ੀ ਇਕੱਤਰ ਕੀਤੀ ਗਈ | ਇਸ ਸਮੇਂ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੂੰ ਪਿੰਡ ਵਿਚੋਂ ਬਹੁਤ ਵਧੀਆ ਸਹਿਯੋਗ ਮਿਲਿਆ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਵੀ ਪਿੰਡ ਵਾਸੀਆਂ ਨੂੰ ਪੂਰਾ-ਪੂਰਾ ਸਹਿਯੋਗ ਮਿਲੇਗਾ | ਇਸ ਮੌਕੇ ਪ੍ਰਧਾਨ ਅਜਮੇਰ ਸਿੰਘ ਮਾਨ, ਨਿਰਮਲ ਸਿੰਘ ਸੰਘਾ ਪੇਂਟਰ, ਕਾਲਾ ਚੌਧਰੀ, ਸੁਖਵਿੰਦਰ ਸਿੰਘ ਕਾਲੂ, ਨਿਰਮਲ ਸਿੰਘ ਮੱਟੂ, ਜਗਤਾਰ ਸਿੰਘ ਸਾਗੂ, ਦਰਸ਼ਨ ਸਿੰਘ ਮਾਨ ਬਿੱਲੂ ਸਿੰਘ ਆਦਿ ਹਾਜ਼ਰ ਸਨ |