17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ-ਡਾ. ਅੰਮਿ੍ਤਪਾਲ ਸਿੰਘ

ਅਜੀਤ ਡੈਸਕ 08-05-2026
ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਡਾ. ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਸਾਉਣੀ 2026 ਦਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 8 ਮਈ ਸ਼ੁੱਕਰਵਾਰ ਨੂੰ ਵਿੰਡਸਰ ਗਾਰਡਨ ਪੈਲੇਸ ਪਿੰਡ ਦੁੱਨੇਕੇ ਜੀ.ਟੀ.ਰੋਡ ਮੋਗਾ ਵਿਖੇ ਸਵੇਰੇ 10:00 ਵਜੇ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਉਦਘਾਟਨ ਸਾਗਰ ਸੇਤੀਆ, ਡਿਪਟੀ ਕਮਿਸ਼ਨਰ ਮੋਗਾ ਕਰਨਗੇ | ਡਾ. ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਅੰਮਿ੍ਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾ ਪੁਰਾਣਾ, ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਹੋਣਗੇ | ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ, ਸਹਾਇਕ ਧੰਦਿਆਂ ਅਤੇ ਖੇਤੀ ਸੰਬੰਧੀ ਆਧੁਨਿਕ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ | ਇਸ ਕੈਂਪ ਵਿਚ ਖੇਤੀ ਮਸ਼ੀਨਰੀ ਅਤੇ ਸਹਾਇਕ ਧੰਦਿਆਂ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਇਸ ਕੈਂਪ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਬਲੌਜ਼ਮਜ਼ ਦੇ ਨੰਨੇ ਮੁੰਨਿਆਂ ਦੀ ਫਰੈਸ਼ਰ ਪਾਰਟੀ ਦੀ ਅਨੋਖੀ ਝਲਕ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਨੇ ਕੀਤਾ ਫ਼ੰਡ ਇਕੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।