ਮੋਗਾ, 7 ਮਈ (ਅਸ਼ੋਕ ਬਾਂਸਲ)-ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਸ਼੍ਰੀ ਸਾਲਾਸਰ ਧਾਮ, ਮੋਗਾ ਵਿਖੇ ਚੱਲ ਰਹੇ ਧਾਰਮਿਕ ਵਿਚ ਹਾਜ਼ਰੀ ਲਗਵਾਈ | ਇਸ ਮੌਕੇ ਉਨ੍ਹਾਂ ਨਾਲ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਮਿੱਕੀ ਹੁੰਦਲ, ਮੋਹਿਤ ਸੂਦ, ਡਾ. ਨਵੀਨ ਸੂਦ, ਸੋਨੀ , ਕੌਂਸਲਰ ਵਿਜੇ ਖੁਰਾਣਾ, ਵਿਸ਼ਾਲ ਸੂਦ, ਜਗਤਾਰ ਬਰਾੜ, ਸਚਿਨ ਵਰਮਾ ਆਦਿ ਹਾਜ਼ਰ ਸਨ | ਧਾਰਮਿਕ ਸਥਾਨ 'ਤੇ ਮੱਥਾ ਟੇਕਦੇ ਹੋਏ ਮਾਲਵਿਕਾ ਸੂਦ ਨੇ ਇਲਾਕੇ ਦੀ ਖ਼ੁਸ਼ਹਾਲੀ, ਅਮਨ-ਚੈਨ ਅਤੇ ਲੋਕਾਂ ਦੀ ਭਲਾਈ ਦੀ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਦਾ ਹੀ ਲੋਕਾਂ ਦੀ ਸੇਵਾ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਲਈ ਮੋਹਰੀ ਰਹੀ ਹੈ | ਇਸ ਦੌਰਾਨ ਮੋਹਿਤ ਸੂਦ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਨਾਲ ਲੋਕਾਂ ਵਿਚ ਭਾਈਚਾਰੇ ਦੀ ਭਾਵਨਾ ਵਧਦੀ ਹੈ | ਉਨ੍ਹਾਂ ਵਰਕਰਾਂ ਨੂੰ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ | ਸਮਾਗਮ ਦੌਰਾਨ ਆਏ ਹੋਏ ਆਗੂਆਂ ਅਤੇ ਵਰਕਰਾਂ ਨੇ ਵੀ ਧਾਰਮਿਕ ਰਸਮਾਂ ਵਿਚ ਭਾਗ ਲਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਕੀਤਾ |