ਬੱਧਨੀ ਕਲਾਂ, 7 ਮਈ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਅਤੇ ਸੰਤ ਬਾਬਾ ਕਪੂਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬੇ ਕੇ ਇੰਸਟੀਚਿਊਟ ਆਫ਼ ਨਰਸਿੰਗ ਦੌਧਰ ਦੇ ਵਿਦਿਆਰਥੀਆਂ ਨੇ ਬਾਬਾ ਫਰੀਦ ਯੂਨੀਵਰਸਿਟੀ, ਫ਼ਰੀਦਕੋਟ ਵਲੋਂ ਘੋਸ਼ਿਤ ਬੀ.ਐਸ.ਸੀ. ਨਰਸਿੰਗ ਸਮੈਸਟਰ ਭਾਗ ਦੂਜਾ ਦੇ ਨਤੀਜੇ ਵਿਚੋਂ 100 ਪ੍ਰਤੀਸ਼ਤ ਨਤੀਜਾ ਲਿਆ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿੰ੍ਰਸੀਪਲ ਮੈਡਮ ਪੋਮੀ ਸਰਾਫ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਗਗਨਦੀਪ ਕੌਰ ਨੇ 7.94 ਅੰਕ ਲੈ ਕੇ ਪਹਿਲਾ, ਪਰਮਵੀਰ ਕੌਰ ਨੇ 7.74 ਅੰਕ ਲੈ ਕੇ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ 7.55 ਅੰਕ ਲੈ ਕੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਬਾਬਾ ਕਪੂਰ ਸਿੰਘ ਜੀ, ਚੇਅਰਮੈਨ ਇੰਦਰਪਾਲ ਸਿੰਘ ਕਲੇਰ, ਪਿੰ੍ਰਸੀਪਲ ਅਤੇ ਸਟਾਫ਼ ਨੇ ਸ਼ਾਨਦਾਰ ਨਤੀਜਾ ਲਿਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਇਸ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਪਿੰ੍ਰਸੀਪਲ ਮੈਡਮ ਵਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਦਾ ਮੰੂਹ ਮਿੱਠਾ ਕਰਵਾਇਆ ਗਿਆ |