17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਾਲਾ ਜੀ ਨੂੰ ਸਮਰਪਿਤ ਸ਼੍ਰੀ ਪੰਚ ਮੁਖੀ ਮੰਦਰ ਵਿਖੇ ਸੰਕੀਰਤਨ ਕਰਵਾਇਆ

ਅਜੀਤ ਡੈਸਕ 08-05-2026
ਮੋਗਾ, 7 ਮਈ (ਅਸ਼ੋਕ ਬਾਂਸਲ)-ਮੋਗਾ ਦੇ ਸ਼੍ਰੀ ਪੰਚ ਮੁਖੀ ਮੰਦਰ ਵਿਖੇ 'ਬਾਲਾ ਜੀ ਨੂੰ ਸਮਰਪਿਤ ਇਕ ਸ਼ਾਮ' ਸੰਕੀਰਤਨ ਪ੍ਰੋਗਰਾਮ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਸਮਾਜਸੇਵੀ ਸ਼ੁਭਮ ਗੁਪਤਾ, ਉਨ੍ਹਾਂ ਦੇ ਪਰਿਵਾਰ ਤੇ ਪੰਡਤ ਪੁਸ਼ਪ ਰਾਜ ਸ਼ਰਮਾ ਦੀ ਅਗਵਾਈ ਹੇਠ ਬਾਲਾ ਜੀ ਮਹਾਰਾਜ ਨੂੰ ਭੋਗ ਲਗਾਉਣ ਦੀ ਰਸਮ ਨਾਲ ਹੋਈ | ਇਸ ਉਪਰੰਤ ਮੰਦਰ ਕਮੇਟੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮੰਦਰ ਕਮੇਟੀ ਦੇ ਮਨੋਜ ਟੰਡਨ ਅਤੇ ਸ਼ਿਵ ਟੰਡਨ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਜੋ ਸੰਕੀਰਤਨ ਲਈ ਇੱਥੇ ਪਹੁੰਚੇ ਹੋਏ ਸਨ | ਸਮਾਗਮ ਦੌਰਾਨ ਭੱਜਣ ਗਾਇਕਾਂ ਨੇ ਸ਼ਰਧਾਲੂਆਂ ਦਾ ਮਨ ਮੋਹ ਲਿਆ | ਇਸ ਮੌਕੇ ਮਨੋਜ ਟੰਡਨ, ਦੀਪਕ ਕੌੜਾ, ਸ਼ਿਵ ਟੰਡਨ, ਅਮਨ ਮਦਾਨ, ਸੁਸ਼ੀਲ ਮਿੱਢਾ, ਸੌਰਵ ਗੋਇਲ, ਮੋਹਿਤ ਬਾਂਸਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੋਪਾਲ ਗਊਸ਼ਾਲਾ 'ਚ ਸੁਰਿੰਦਰ ਬਾਂਸਲ ਦੇ ਪਰਿਵਾਰ ਵਲੋਂ ਵਾਟਰ ਕੂਲਰ ਦਾਨ ਅਗਲੀ ਖ਼ਬਰ ਭੋਲਾ ਸਿੰਘ ਬਰਾੜ ਤੇ ਹੋਰ ਆਗੂਆਂ ਨੇ ਐਸ.ਸੀ. ਭਾਈਚਾਰੇ ਪ੍ਰਤੀ ਵਰਤੇ ਸ਼ਬਦਾਂ ਦੀ ਨਿਖੇਧੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।