17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੋਪਾਲ ਗਊਸ਼ਾਲਾ 'ਚ ਸੁਰਿੰਦਰ ਬਾਂਸਲ ਦੇ ਪਰਿਵਾਰ ਵਲੋਂ ਵਾਟਰ ਕੂਲਰ ਦਾਨ

ਅਜੀਤ ਡੈਸਕ 08-05-2026
ਬਾਘਾ ਪੁਰਾਣਾ, 7 ਮਈ (ਟਿੰਕੂ ਕਾਠਪਾਲ)-ਸਥਾਨਕ ਮੁਦਕੀ ਰੋਡ 'ਤੇ ਸਥਿਤ ਗੋਪਾਲ ਗਊਸ਼ਾਲਾ ਵਿਚ ਸੇਵਾ ਭਾਵ ਦਾ ਸੁੰਦਰ ਉਦਾਹਰਨ ਵੇਖਣ ਨੂੰ ਮਿਲਿਆ, ਜਿੱਥੇ ਸਵਾਮੀ ਮਹੇਸ਼ ਮੁਨੀ ਜੀ ਬੋਲੇ ਵਾਲਿਆਂ ਦੇ ਅਸ਼ੀਰਵਾਦ ਨਾਲ ਸੁਰਿੰਦਰ ਬਾਂਸਲ ਅਤੇ ਸੰਤੋਸ਼ ਬਾਂਸਲ (ਡੀ.ਐਮ. ਪਰਿਵਾਰ) ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵਾਟਰ ਕੂਲਰ ਦਾਨ ਕੀਤਾ ਗਿਆ | ਇਸ ਉਪਰਾਲੇ ਨਾਲ ਗਰਮੀ ਦੇ ਮੌਸਮ ਵਿਚ ਗਊਸ਼ਾਲਾ ਆਉਣ ਵਾਲੇ ਲੋਕਾਂ ਨੂੰ ਠੰਢਾ ਪੀਣ ਯੋਗ ਪਾਣੀ ਉਪਲਬਧ ਹੋਵੇਗਾ | ਇਸ ਮੌਕੇ ਬਾਂਸਲ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਭਿਆਨਕ ਗਰਮੀ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਗਊਸ਼ਾਲਾ ਵਿਚ ਹਰ ਰੋਜ਼ ਕਾਫੀ ਗਿਣਤੀ ਵਿਚ ਸ਼ਰਧਾਲੂ ਦਰਸ਼ਨ ਕਰਨ ਲਈ ਆਉਂਦੇ ਹਨ, ਜਿਨ੍ਹਾਂ ਲਈ ਠੰਢੇ ਪਾਣੀ ਦੀ ਸਹੂਲਤ ਬਹੁਤ ਜ਼ਰੂਰੀ ਸੀ | ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਸਿਰਫ਼ ਸਹੂਲਤ ਦੇਣ ਲਈ ਹੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦੇ ਤੌਰ 'ਤੇ ਵੀ ਕੀਤਾ ਗਿਆ ਹੈ | ਗੋਪਾਲ ਗਊਸ਼ਾਲਾ ਦੇ ਪ੍ਰਬੰਧਕ ਜਸਵਿੰਦਰ ਸਿੰਘ ਬਰਾੜ ਨੇ ਬਾਂਸਲ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੇਵਾ ਭਾਵ ਨਾਲ ਕੀਤੇ ਕੰਮ ਸਮਾਜ ਵਿਚ ਇਕ ਚੰਗਾ ਸੁਨੇਹਾ ਦਿੰਦੇ ਹਨ | ਉਨ੍ਹਾਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਨਾ ਸਿਰਫ਼ ਸ਼ਰਧਾਲੂਆਂ ਨੂੰ ਗਰਮੀ ਵਿਚ ਰਾਹਤ ਮਿਲੇਗੀ, ਸਗੋਂ ਹੋਰ ਲੋਕ ਵੀ ਇਸ ਤਰ੍ਹਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਹੋਣਗੇ | ਉਨ੍ਹਾਂ ਨੇ ਕਿਹਾ ਕਿ ਗਊਸ਼ਾਲਾ ਵਿਚ ਆਉਣ ਵਾਲੇ ਲੋਕਾਂ ਲਈ ਇਹ ਵਾਟਰ ਕੂਲਰ ਇਕ ਮਹੱਤਵਪੂਰਨ ਸਹੂਲਤ ਸਾਬਤ ਹੋਵੇਗਾ, ਖ਼ਾਸ ਕਰਕੇ ਗਰਮੀ ਦੇ ਦਿਨਾਂ ਵਿਚ | ਇਸ ਮੌਕੇ ਵਿਕਰਮ ਬਾਂਸਲ ਸਮੇਤ ਹੋਰ ਸੰਗਤ ਵੀ ਹਾਜ਼ਰ ਸੀ, ਜਿਨ੍ਹਾਂ ਨੇ ਇਸ ਨੇਕ ਕੰਮ ਦੀ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੱਲੇਕੇ ਤੋਂ ਬੱਸ ਯਾਤਰਾ ਸੰਗਤ ਲੈ ਕੇ ਰਵਾਨਾ ਅਗਲੀ ਖ਼ਬਰ ਬਾਲਾ ਜੀ ਨੂੰ ਸਮਰਪਿਤ ਸ਼੍ਰੀ ਪੰਚ ਮੁਖੀ ਮੰਦਰ ਵਿਖੇ ਸੰਕੀਰਤਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।