17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੱਲੇਕੇ ਤੋਂ ਬੱਸ ਯਾਤਰਾ ਸੰਗਤ ਲੈ ਕੇ ਰਵਾਨਾ

ਅਜੀਤ ਡੈਸਕ 08-05-2026
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੱਲੇਕੇ ਤੋਂ ਸੰਗਤ ਨਾਲ ਭਰੀ ਬੱਸ ਪਿੰਡ ਦੇ ਸਰਪੰਚ ਮਨਦੀਪ ਕੌਰ ਅਤੇ ਸਮੁੱਚੀ ਗਰਾਮ ਪੰਚਾਇਤ ਦੀ ਅਗਵਾਈ ਵਿਚ ਧਾਰਮਿਕ ਸਥਾਨਾਂ ਨੂੰ ਰਵਾਨਾ ਹੋਈ | ਇਸ ਮੌਕੇ ਪਿੰਡ ਦੇ ਸਰਪੰਚ ਮਨਦੀਪ ਕੌਰ ਤੇ ਪੰਚ ਮਹਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੀ ਅੱਜ ਪਹਿਲੀ ਬੱਸ ਪਹਿਲੇ ਪੜਾਅ ਵਿਚ ਰਵਾਨਾ ਹੋਈ ਹੈ ਤੇ ਇਸ ਦੇ ਦੋ ਪੜਾਅ ਹੋਰ ਕੀਤੇ ਜਾਣਗੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਅਮਰੀਕ ਸਿੰਘ ਮੈਂਬਰ, ਤੇਜਪ੍ਰਦੀਪ ਸਿੰਘ ਬਲਾਕ ਪ੍ਰਧਾਨ, ਸੁਖਮੰਦਰ ਸਿੰਘ, ਬਲਵਿੰਦਰ ਸਿੰਘ, ਹਰਦੇਵ ਸਿੰਘ ਸਾਬਕਾ ਸਰਪੰਚ, ਗੁਰਸੇਵਕ ਸਿੰਘ, ਬਾਬਾ ਸੁਖਮੰਦਰ ਸਿੰਘ ਪ੍ਰਧਾਨ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਐਫ. ਸੀ. ਕਾਨਵੈਂਟ ਸਕੂਲ 'ਚ ਅੰਤਰਰਾਸ਼ਟਰੀ ਰੈੱਡ ਕਰਾਸ ਦਿਵਸ ਮਨਾਇਆ ਅਗਲੀ ਖ਼ਬਰ ਗੋਪਾਲ ਗਊਸ਼ਾਲਾ 'ਚ ਸੁਰਿੰਦਰ ਬਾਂਸਲ ਦੇ ਪਰਿਵਾਰ ਵਲੋਂ ਵਾਟਰ ਕੂਲਰ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।