17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਅਜੀਤ ਡੈਸਕ 08-05-2026
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਇਕ ਅਹਿਮ ਮੀਟਿੰਗ ਚਮਕੌਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਬੱਸ ਸਟੈਂਡ ਮੋਗਾ ਵਿਖੇ ਹੋਈ | ਮੀਟਿੰਗ ਨੂੰ ਨਾਇਬ ਸਿੰਘ, ਮਨਜੀਤ ਸਿੰਘ ਅਤੇ ਬਲਵੀਰ ਸਿੰਘ ਨੇ ਵੀ ਸੰਬੋਧਨ ਕੀਤਾ | ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ, ਜਿਨ੍ਹਾਂ ਵਿਚ 2.59 ਦਾ ਗੁਣਾਂਕ ਦੇਣਾ, ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ 16 ਫ਼ੀਸਦੀ ਡੀ.ਏ. ਦੇਣਾ, ਪੈਨਸ਼ਨ ਦਾ ਭੁਗਤਾਨ ਸਮੇਂ ਸਿਰ ਕਰਨਾ ਸੰਬੰਧੀ ਅਪਣਾਈ ਗਈ ਬੇਰੁਖ਼ੀ ਵਾਲੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ | ਉਨ੍ਹਾਂ ਪੰਜਾਬ ਸਰਕਾਰ ਵਲੋਂ ਲੋਕਾਂ ਦੁਆਰਾ ਟੈਕਸ ਦੇ ਰੂਪ ਵਿਚ ਦਿੱਤੇ ਹੋਏ ਪੈਸੇ ਦੀ ਮੁਫ਼ਤ ਦੀਆਂ ਰਿਉੜੀਆਂ ਦੇਣ ਲਈ ਅਤੇ ਝੂਠੇ ਪ੍ਰਚਾਰ ਉੱਪਰ ਕੀਤੇ ਜਾ ਰਹੇ ਖਰਚੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਲੋਕਾਂ ਨੂੰ ਮਿਆਰੀ ਸਿਹਤ, ਸਿਖਿਆ ਸਹੂਲਤਾਂ ਅਤੇ ਰੁਜ਼ਗਾਰ ਦੇਣ ਦੀ ਮੰਗ ਕੀਤੀ | ਮੀਟਿੰਗ ਵਿਚ ਮੈਡਮ ਮਲਕੀਤ ਕੌਰ, ਬਿੰਦਰਜੀਤ ਕੌਰ, ਨਛੱਤਰ ਕੌਰ, ਹਰਮੇਸ਼ ਕੁਮਾਰੀ, ਮਨਮੋਹਨ ਰਾਏ, ਜੀਆ ਲਾਲ, ਜੋਗਿੰਦਰਪਾਲ, ਬੰਤਾ ਸਿੰਘ, ਮਲਕੀਤ ਸਿੰਘ ਡਗਰੂ, ਬਸੰਤ ਸਿੰਘ, ਬਲਦੇਵ ਰਾਜ ਚੋਪੜਾ, ਅਮਰਜੀਤ ਸਿੰਘ, ਬਲਵਿੰਦਰ ਸ਼ਰਮਾ, ਨਿਰਮਲ ਸਿੰਘ, ਮਲਕੀਤ ਸਿੰਘ, ਬਲਵਿੰਦਰ ਗਿੱਲ, ਬਲੌਰ ਸਿੰਘ, ਬਲਵੀਰ ਸਿੰਘ, ਮੱਖਣ ਸਿੰਘ, ਰੇਸ਼ਮ ਸਿੰਘ, ਬੇਅੰਤ ਸਿੰਘ, ਸ਼ਾਮ ਲਾਲ ਆਦਿ ਸਾਥੀ ਸ਼ਾਮਲ ਹੋਏ |
ਪਿਛਲੀ ਖ਼ਬਰ ਪੰਜਾਬ 'ਚ ਹੋ ਰਹੇ ਧਮਾਕਿਆਂ ਲਈ ਆਪ ਸਰਕਾਰ ਜ਼ਿੰਮੇਵਾਰ-ਕਾਲੇਕੇ, ਨੱਥੂਵਾਲਾ ਅਗਲੀ ਖ਼ਬਰ ਸ਼ਹਿਰਾਂ ਤੇ ਪਿੰਡਾਂ ਵਿਚ ਸੀਮਨ ਦਾ ਅਣਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ, ਵੇਚਣ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।