17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਵਿਖੇ 'ਰੋਲ ਪਲੇਅ' ਰਾਹੀਂ ਬੱਚਿਆਂ ਨੂੰ 'ਸੰਤੁਲਿਤ ਖ਼ੁਰਾਕ' ਪ੍ਰਤੀ ਕੀਤਾ ਜਾਗਰੂਕ

ਅਜੀਤ ਡੈਸਕ 08-05-2026
ਸਮਾਲਸਰ, 7 ਮਈ (ਗੁਰਜੰਟ ਕਲਸੀ ਲੰਡੇ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿਚ ਸੁਧਾਰ ਲਿਆਉਣ ਅਤੇ ਤਰਕ ਆਧਾਰਿਤ ਚਿੰਤਨ ਰੁਚੀਆਂ ਪੈਦਾ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਜ਼ਿਲ੍ਹਾ ਮੋਗਾ ਵਿਚ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਦੀ ਅਗਵਾਈ ਵਿਚ ਹਿੰਦੀ ਅਧਿਆਪਕਾ ਸ਼੍ਰੀਮਤੀ ਨਿਤਾਸ਼ਾ ਮਦਾਨ ਵਲੋਂ 'ਸੰਤੁਲਿਤ ਖ਼ੁਰਾਕ' ਵਿਸ਼ੇ 'ਤੇ ਇਕ ਪ੍ਰਭਾਵਸ਼ਾਲੀ ਰੋਲ ਪਲੇਅ ਗਤੀਵਿਧੀ ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪਾਤਰ ਬਣ ਕੇ ਸਿਹਤਮੰਦ ਜੀਵਨ ਵਿਚ ਪੌਸ਼ਟਿਕ ਭੋਜਨ ਦੀ ਅਹਿਮੀਅਤ ਨੂੰ ਦਰਸਾਇਆ | ਹਰੀਆਂ ਸਬਜ਼ੀਆਂ, ਫਲਾਂ, ਦੁੱਧ ਅਤੇ ਦਾਲਾਂ ਦੇ ਰੂਪ ਵਿਚ ਪੇਸ਼ ਹੋ ਕੇ ਦੱਸਿਆ ਕਿ ਇਹ ਸਾਡੇ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਦਿੰਦੇ ਹਨ | ਨਾਟਕ ਮੰਚਨ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਕਿ ਬਾਹਰਲੇ ਤਲੇ ਹੋਏ ਭੋਜਨ ਅਤੇ ਕੋਲਡ ਡਰਿੰਕਸ ਸਿਹਤ ਲਈ ਕਿੰਨੇ ਹਾਨੀਕਾਰਕ ਹਨ | ਬੱਚਿਆਂ ਨੇ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪ੍ਰੋਟੀਨ, ਵਿਟਾਮਿਨ ਅਤੇ ਮਿਨਰਲਸ ਨਾਲ ਭਰਪੂਰ 'ਥਾਲ਼ੀ' ਬਹੁਤ ਜ਼ਰੂਰੀ ਹੈ | ਇਸ ਮੌਕੇ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਨਰੋਈ ਸਿਹਤ ਲਈ ਘਰ ਦਾ ਬਣਿਆ ਸਾਦਾ ਅਤੇ ਸੰਤੁਲਿਤ ਭੋਜਨ ਹੀ ਸਭ ਤੋਂ ਵਧੀਆ ਹੈ | ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਆਪਣੀ ਰੋਜ਼ਾਨਾ ਖ਼ੁਰਾਕ ਵਿਚ ਪੌਸ਼ਟਿਕ ਤੱਤਾਂ ਨੂੰ ਸ਼ਾਮਲ ਕਰਨਗੇ ਅਤੇ ਜੰਕ ਫੂਡ ਤੋਂ ਪਰਹੇਜ਼ ਕਰਨਗੇ | ਇਸ ਪ੍ਰੋਗਰਾਮ ਨੂੰ ਸਫਲ ਕਰਨ ਵਿਚ ਸਿਮਰਨਜੀਤ ਕੌਰ, ਕਮਲਪ੍ਰੀਤ ਕੌਰ ਸਿੱਧੂ ਅਤੇ ਰਾਜਿੰਦਰ ਕੌਰ ਨੇ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਬੀ.ਬੀ.ਐਮ.ਬੀ. 'ਚੋਂ ਪੰਜਾਬ ਦਾ ਹਿੱਸਾ ਕੱਢੇ ਜਾਣ 'ਤੇ ਚਿੰਤਾ ਪ੍ਰਗਟਾਈ ਅਗਲੀ ਖ਼ਬਰ ਸਵ: ਬਲਵਿੰਦਰ ਸਿੰਘ ਭੁੱਲਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।