17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਤੇ ਮੁਲਾਜ਼ਮਾਂ ਦੀ ਹੜਤਾਲ 'ਚ ਬੀ.ਕੇ.ਯੂ. ਪੰਜਾਬ ਦਾ ਪੂਰਨ ਸਾਥ-ਬਹਿਰਾਮਕੇ/ਮਸੀਤਾਂ

ਅਜੀਤ ਡੈਸਕ 08-05-2026
ਕੋਟ ਈਸੇ ਖਾਂ, 7 ਮਈ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰਬੰਸ ਸਿੰਘ ਬਹਿਰਾਮਕੇ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਮੋਗਾ, ਕਾਰਜ ਸਿੰਘ ਮਸੀਤਾਂ ਬਲਾਕ ਪ੍ਰਧਾਨ ਬੀ.ਕੇ.ਯੂ. ਪੰਜਾਬ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਅਜੋਕੇ ਸਮੇਂ ਵਿਚ ਮਹਿੰਗਾਈ ਦੀ ਵਧਦੀ ਦਰ ਦੇ ਨਾਲ ਡੀਜ਼ਲ ਅਤੇ ਦਵਾਈਆਂ, ਖਾਦਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਜਿਸ ਨਾਲ ਪੰਜਾਬ ਦੀ ਕਿਸਾਨੀ ਆਰਥਿਕ ਤੌਰ 'ਤੇ ਬਹੁਤ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਗੂ ਕੀਤੇ ਨਵੇਂ ਐਮ.ਸੀ.ਐਲ. (ਹੱਦ ਕਰਜ਼ੇ) ਜਿਨ੍ਹਾਂ ਵਿਚ ਕਣਕ, ਝੋਨਾ, ਨਰਮਾ ਅਤੇ ਹੋਰ ਸਹਾਇਕ ਧੰਦਿਆਂ ਨੂੰ ਸ਼ਾਮਿਲ ਕਰ ਕੇ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਸੀ, ਜਿਸ ਨਾਲ ਕਿਸਾਨਾਂ ਦੇ ਹੱਦ ਕਰਜ਼ੇ ਵਿਚ ਹੋਏ ਵਾਧੇ ਨਾਲ ਪੰਜਾਬ ਦੀ ਡੁੱਬਦੀ ਕਿਸਾਨੀ ਨੂੰ ਇਕ ਰਾਹਤ ਮਿਲਣੀ ਸੀ ਪਰ ਯੂ ਟਰਨ ਲੈਂਦਿਆਂ ਇਸ ਪੱਤਰ ਦੇ ਉਲਟ ਮਿਤੀ 6 ਮਈ 2026 ਨੂੰ ਇਕ ਨਵਾਂ ਪੱਤਰ ਜਾਰੀ ਕਰ ਕੇ ਕਿਸਾਨਾਂ ਅਤੇ ਸਭਾਵਾਂ ਨੂੰ ਇਸ ਫ਼ਾਇਦੇ ਤੋਂ ਵਾਂਝਾ ਕਰ ਦਿੱਤਾ ਗਿਆ ਹੈ, ਜਿਸ ਦੇ ਰੋਸ ਵਜੋਂ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਅਤੇ ਮੁਲਾਜ਼ਮਾਂ ਵਲੋਂ 7 ਮਈ ਤੋਂ 10 ਮਈ 2026 ਤੱਕ ਹੜਤਾਲ ਕੀਤੀ ਗਈ ਹੈ, ਜਿਸ ਵਿਚ ਬੀ.ਕੇ.ਯੂ. ਪੰਜਾਬ ਸਮੁੱਚੀ ਜਥੇਬੰਦੀ ਸਹਿਕਾਰੀ ਸਭਾਵਾਂ ਦੇ ਸੈਕਟਰੀ ਅਤੇ ਮੁਲਾਜ਼ਮਾਂ ਦੇ ਹੱਕ ਵਿਚ ਡਟ ਕੇ ਖੜੇਗੀ ਅਤੇ ਸਹਿਕਾਰੀ ਸਭਾਵਾਂ ਤੇ ਕਿਸਾਨੀ ਹਿਤਾਂ ਦੀ ਰਾਖੀ ਲਈ ਦਿ੍ੜ੍ਹਤਾ ਨਾਲ ਵਚਨਬੱਧ ਹੈ | ਇਸ ਮੌਕੇ ਹਰਬੰਸ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ ਦੇ ਨਾਲ ਕਾਰਜ ਸਿੰਘ ਮਸੀਤਾਂ ਬਲਾਕ ਪ੍ਰਧਾਨ, ਲਖਬੀਰ ਸਿੰਘ ਮਸੀਤਾਂ ਜਰਨਲ ਸਕੱਤਰ, ਸਰਦੂਲ ਸਿੰਘ ਮਸੀਤਾਂ ਜਰਨਲ ਸਕੱਤਰ ਧਰਮਕੋਟ, ਦਵਿੰਦਰ ਸਿੰਘ ਸਰਾਂ ਕੋਰ ਕਮੇਟੀ ਮੈਂਬਰ, ਸੂਰਤ ਸਿੰਘ ਮੈਂਬਰ ਕੋਰ ਕਮੇਟੀ ਆਦਿ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਹੋਈ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਬੀ.ਬੀ.ਐਮ.ਬੀ. 'ਚੋਂ ਪੰਜਾਬ ਦਾ ਹਿੱਸਾ ਕੱਢੇ ਜਾਣ 'ਤੇ ਚਿੰਤਾ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।