17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਹੋਈ

ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਲੱਖੋਵਾਲ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਮੀਤ ਪ੍ਰਧਾਨ ਮੁਖ਼ਤਿਆਰ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਰਾਹੀਂ ਸੋਧੇ ਹੋਏ ਸਕੇਲਾਂ ਅਨੁਸਾਰ ਜੋ ਸਭਾਵਾਂ ਦੇ ਕਿਸਾਨਾਂ ਦੇ ਹੱਦ ਕਰਜ਼ੇ ਭੇਜੇ ਸਨ ਉਹ ਸੋਧੇ ਹੋਏ ਸਕੇਲਾਂ ਅਨੁਸਾਰ ਜ਼ਿਲ੍ਹੇ ਦੀਆਂ ਕੋਆਪ੍ਰੇਟਿਵ ਬੈਂਕਾਂ ਵਲੋਂ ਨਾਮਨਜ਼ੂਰ ਕਰ ਕੇ ਸਭਾਵਾਂ ਨੂੰ ਲੈਟਰ ਜਾਰੀ ਕਰ ਦਿੱਤੇ ਗਏ ਕਿ ਪੁਰਾਣਾ ਐਮ.ਸੀ.ਐਲ. ਅਨੁਸਾਰ ਹੀ ਕਿਸਾਨਾਂ ਨੂੰ ਐਡਵਾਂਸ ਕੀਤਾ ਜਾਵੇ | ਸਾਡੀ ਜਥੇਬੰਦੀ ਵਲੋਂ ਇਸ ਪ੍ਰਤੀ ਰੋਸ ਕਰਦਿਆਂ ਜ਼ਿਲਿ੍ਹਆਂ ਦੇ ਡਿਪਟੀ ਰਜਿਸਟਰਾਰ ਸਭਾਵਾਂ ਨੂੰ ਮੰਗ ਪੱਤਰ ਵੀ ਦਿੱਤੇ ਗਏ ਪਰ ਕੋਈ ਤਸੱਲੀ ਨਾ ਹੋਣ 'ਤੇ ਅੱਜ 7 ਮਈ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਮਿਲਣ ਦਾ ਫ਼ੈਸਲਾ ਲਿਆ ਅਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਵਿਚ ਪੰਜਾਬ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸਮੁੱਚੀ ਮੀਟਿੰਗ ਬੜੇ ਸਦਭਾਵਨਾ ਮਾਹੌਲ ਵਿਚ ਹੋਈ ਅਤੇ ਸੱਤ ਸਾਲ ਬਾਅਦ ਵਧੇ ਹੋਏ ਸਕੇਲਾਂ ਅਨੁਸਾਰ ਸੋਧੇ ਹੋਏ ਸਕੇਲਾਂ ਅਨੁਸਾਰ ਹੱਦ ਕਰਜ਼ੇ ਬਹਾਲ ਕਰਨ ਤੋਂ ਇਲਾਵਾ ਕਿਸਾਨਾਂ ਦੇ ਨਵੇਂ ਹੱਦ ਕਰਜ਼ੇ ਬਣਾਉਣ ਉੱਪਰ ਵੀ ਕੋਈ ਪਾਬੰਦੀ ਨਹੀਂ ਹੈ | ਇਸ ਸਬੰਧੀ ਰਜਿਸਟਰਾਰ ਸਹਿਕਾਰੀ ਸਭਾਵਾਂ ਵਲੋਂ ਸਹਿਕਾਰੀ ਸਭਾਵਾਂ ਨੂੰ ਪੱਤਰ ਜਾਰੀ ਕਰ ਦਿੱਤਾ ਜਾਵੇਗਾ | ਨਾਲ ਇਹ ਵੀ ਭਰੋਸਾ ਦਿਵਾਇਆ ਕਿ ਜੋ ਕਿਸਾਨਾਂ ਦੇ ਕਰਜ਼ੇ ਐਨ.ਪੀ.ਏ. ਹਨ ਉਸ ਕਰਜ਼ੇ ਨੂੰ ਯਕਮੁਸ਼ਤ ਸਕੀਮ ਰਾਹੀਂ ਨਿਪਟਾਰਾ ਕਰਨ ਸਬੰਧੀ ਰਜਿਸਟਰਾਰ ਸਹਿਕਾਰੀ ਸਭਾਵਾਂ ਵਲੋਂ ਪੰਜਾਬ ਸਰਕਾਰ ਨੂੰ ਕੇਸ ਬਣਾ ਕੇ ਭੇਜਿਆ ਜਾਵੇਗਾ | ਸੰਯੁਕਤ ਕਿਸਾਨ ਮੋਰਚੇ ਦੀ ਇਕ ਹੋਰ ਮੰਗ ਅਨੁਸਾਰ ਕਿ ਕਿਸਾਨ ਇਸ ਸਮੇਂ ਸਾਲ ਵਿਚ ਤਿੰਨ ਫ਼ਸਲਾਂ ਬੀਜਦੇ ਹਨ ਪਰ ਖਾਦ ਦੋ ਫ਼ਸਲਾਂ ਲਈ ਮਿਲਦੀ ਹੈ | ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਇਸ ਗੱਲ 'ਤੇ ਸਹਿਮਤੀ ਹੋਈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਪੱਤਰ ਲਿਖ ਕੇ ਪਤਾ ਕੀਤਾ ਜਾਵੇਗਾ ਕਿ ਤਿੰਨ ਫ਼ਸਲਾਂ ਲਈ ਕਿੰਨੀ ਖਾਦ ਦੀ ਜ਼ਰੂਰਤ ਹੈ ਉਸ ਦੇ ਹਿਸਾਬ ਨਾਲ ਕੋਟਾ ਵਧਾ ਦਿੱਤਾ ਜਾਵੇਗਾ | ਇਸ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਰਜਿਸਟਰਾਰ ਵਲੋਂ ਵਾਅਦੇ ਅਨੁਸਾਰ ਨਵੇਂ ਹੱਦ ਕਰਜ਼ੇ ਵਾਲਾ ਪੱਤਰ ਲਾਗੂ ਨਾ ਕੀਤਾ ਗਿਆ ਤਾਂ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ ਜਿਸ ਦੀ ਜ਼ੁੰਮੇਵਾਰੀ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਮੋਗਾ ਵਿਚ ਆਪ੍ਰੇਸ਼ਨ ਸੰਧੂਰ ਦੇ ਇਕ ਸਾਲ ਪੂਰਾ ਹੋਣ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਤੇ ਮੁਲਾਜ਼ਮਾਂ ਦੀ ਹੜਤਾਲ 'ਚ ਬੀ.ਕੇ.ਯੂ. ਪੰਜਾਬ ਦਾ ਪੂਰਨ ਸਾਥ-ਬਹਿਰਾਮਕੇ/ਮਸੀਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।