17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੋਗਾ ਵਿਚ ਆਪ੍ਰੇਸ਼ਨ ਸੰਧੂਰ ਦੇ ਇਕ ਸਾਲ ਪੂਰਾ ਹੋਣ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਆਪ੍ਰੇਸ਼ਨ ਸੰਧੂਰ ਦੇ ਇਕ ਸਾਲ ਪੂਰੇ ਹੋਣ ਦੇ ਮੌਕੇ 'ਤੇ ਇਕ ਸੰਵੇਦਨਸ਼ੀਲ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਨਿਰਦੋਸ਼ ਵਿਅਕਤੀਆਂ ਦੀ ਯਾਦ ਵਿਚ ਇਕ ਮਿੰਟ ਦਾ ਮੌਨ ਧਾਰਨ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਡਾ. ਹਰਜੋਤ ਕਮਲ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਵਾਲਿਆਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਲੜਾਈ ਵਿਚ ਭਾਰਤ ਹਮੇਸ਼ਾ ਡਟ ਕੇ ਖੜ੍ਹਾ ਰਹੇਗਾ ਅਤੇ ਸ਼ਹੀਦਾਂ ਦੀ ਯਾਦ ਸਾਨੂੰ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਾਉਂਦੀ ਰਹੇਗੀ | ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸੰਧੂਰ ਦੇ ਜ਼ਰੀਏ ਭਾਰਤ ਨੇ ਦੁਨੀਆ ਨੂੰ ਸਪਸ਼ਟ ਸੰਦੇਸ਼ ਦਿੱਤਾ ਸੀ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਅਜਿਹੇ ਮੌਕਿਆਂ 'ਤੇ ਸਾਨੂੰ ਇੱਕਜੁੱਟ ਹੋ ਕੇ ਦੇਸ਼ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਲਈ ਕੰਮ ਕਰਨ ਦੀ ਲੋੜ ਹੈ | ਇਸ ਪ੍ਰੋਗਰਾਮ ਦੌਰਾਨ ਡਾ. ਰਜਿੰਦਰ ਕੌਰ, ਜ਼ਿਲ੍ਹਾ ਵਾਈਸ ਪ੍ਰਧਾਨ ਨਿਰਮਲ ਸਿੰਘ ਮੀਨੀਆਂ, ਦਫ਼ਤਰ ਇੰਚਾਰਜ ਮਨਪ੍ਰੀਤ ਸਿੰਘ ਕਪੂਰੇ, ਜ਼ਿਲ੍ਹਾ ਕਨਵੀਨਰ ਲਖਵੀਰ ਸਿੰਘ ਘੱਲ ਕਲਾਂ, ਦਵਿੰਦਰ ਸਿੰਘ ਗਿੱਲ, ਰਾਕੇਸ਼ ਕੁਮਾਰ, ਨਿਰਮਲ ਸਿੰਘ ਲੰਢੇਕੇ, ਧੀਰਜ ਕੁਮਾਰ ਸ਼ਰਮਾ, ਸਤਨਾਮ ਸਿੰਘ ਮਹੇਸ਼ਰੀ, ਸੰਦੀਪ ਕੌਰ ਚੜਿੱਕ, ਬਿੰਦਰ ਸਿੰਘ, ਬਲਜਿੰਦਰ ਕੌਰ ਸਮੇਤ ਹੋਰ ਕਈ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਨਾਜ਼ਰ ਸਿੰਘ ਤੇ ਬਾਬਾ ਨਛੱਤਰ ਸਿੰਘ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।