07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਸ਼ਾ ਛੁਡਾਊ ਕੇਂਦਰ ਵਿਚੋਂ ਮਰੀਜ਼ਾਂ ਦੇ ਭੱਜਣ ਦਾ ਮਾਮਲਾ, ਡਿਪਟੀ ਕਮਿਸ਼ਨਰ ਵਲੋਂ ਤੱਥ ਖੋਜ ਕਮੇਟੀ ਦਾ ਗਠਨ

ਅਜੀਤ ਡੈਸਕ 22-05-2026

ਮੋਗਾ, 21 ਮਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਦੇ ਜਨੇਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ 'ਚੋਂ ਬੀਤੇ ਦਿਨ 31 ਮਰੀਜ਼ਾਂ ਦੇ ਭੱਜਣ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਘਟਨਾ ਅਤੇ ਮਾਮਲੇ ਦੀ ਗੰਭੀਰਤਾ ਤੇ ਸੰਵੇਦਨਸ਼ੀਲਤਾ ਨੂੰ ਵਿਚਾਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਤੱਥ-ਖੋਜ ਕਮੇਟੀ ਗਠਿਤ ਕਰ ਦਿੱਤੀ ਗਈ ਹੈ | ਇਸ ਕਮੇਟੀ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ, ਪੁਲਿਸ ਸੁਪਰਡੈਂਟ ਹੈੱਡਕੁਆਟਰ, ਡਿਪਟੀ ਮੈਡੀਕਲ ਕਮਿਸ਼ਨਰ ਨੂੰ ਸ਼ਾਮਿਲ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਉਪਰੋਕਤ ਕਮੇਟੀ ਨੂੰ ਮਾਮਲੇ ਦੀ ਵਿਸਥਾਰ ਪੂਰਵਕ ਅਤੇ ਗਹਿਰਾਈ ਨਾਲ ਜਾਂਚ ਕਰਨ, ਘਟਨਾ ਨਾਲ ਸਬੰਧਿਤ ਸਾਰੇ ਤੱਥਾਂ ਅਤੇ ਪ੍ਰਸਥਿਤੀਆਂ ਦੀ ਜਾਂਚ ਕਰਨ ਅਤੇ ਇਸ ਲਈ ਜ਼ਿੰਮੇਵਾਰੀ ਨਿਰਧਾਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਕਮੇਟੀ ਆਪਣੀ ਤੱਥ-ਖੋਜ ਰਿਪੋਰਟ ਵਿਸ਼ੇਸ਼ ਸਿਫ਼ਾਰਸ਼ਾਂ ਸਮੇਤ ਉਨ੍ਹਾਂ ਨੂੰ ਅੱਜ 22 ਮਈ 2026 ਤੱਕ ਜਮ੍ਹਾ ਕਰਵਾਏਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਸਬੰਧਿਤ ਅਧਿਕਾਰੀਆਂ ਵਲੋਂ ਗੰਭੀਰ ਲਾਪਰਵਾਹੀ ਨੂੰ ਦਰਸਾਉਂਦੀ ਹੈ | ਇਸ ਲਈ ਇਸ ਦੀ ਜਾਂਚ ਕਰਵਾਉਣ ਦੀ ਆਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਘਟਨਾ ਦੇ ਸਾਰੇ ਤੱਥਾਂ ਨੂੰ ਬਰੀਕੀ ਨਾਲ ਜਾਂਚ ਕਰੇਗਾ ਅਤੇ ਇਸ ਦੇ ਬਣਦੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ 2027 'ਚ ਪੰਜਾਬ 'ਚ ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਗਵਾਈ ਹੇਠ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ-ਸ਼ਮਸ਼ੇਰ ਕੈਲਾ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਦਾਣਾ ਮੰਡੀ 'ਚ ਸਬਜ਼ੀ ਵਿਕਰੇਤਾ ਦੇ ਮਜ਼ਦੂਰਾਂ 'ਤੇ ਕੀਤਾ ਮਾਰੂ ਹਥਿਆਰਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।