07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਮ ਆਦਮੀ ਪਾਰਟੀ ਨੇ ਝੂਠੀ ਇਸ਼ਤਿਹਾਰਬਾਜ਼ੀ ਰਾਹੀਂ ਪੰਜਾਬ ਦੇ ਖ਼ਜ਼ਾਨੇ ਦੀ ਕੀਤੀ ਵੱਡੀ ਬਰਬਾਦੀ-ਜਥੇਦਾਰ ਤੀਰਥ ਸਿੰਘ ਮਾਹਲਾ

ਅਜੀਤ ਡੈਸਕ 22-05-2026

ਠੱਠੀ ਭਾਈ, 21 ਮਈ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਪਰ ਹੁਣ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਕਮਾਈ ਦਾ ਪੈਸਾ ਵਿਕਾਸ ਕਾਰਜਾਂ ਦੀ ਥਾਂ ਝੂਠੀ ਇਸ਼ਤਿਹਾਰਬਾਜ਼ੀ ਅਤੇ ਆਪਣੇ ਪ੍ਰਚਾਰ 'ਤੇ ਬੇਤਹਾਸ਼ਾ ਖ਼ਰਚਿਆ ਜਾ ਰਿਹਾ ਹੈ | ਜਥੇਦਾਰ ਮਾਹਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਲੈ ਜਾਣ ਦੀ ਥਾਂ ਕਰਜ਼ੇ ਦੀ ਖੱਡ ਵਿਚ ਧੱਕ ਦਿੱਤਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਨੂੰ ਬੁਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ ਅਤੇ ਹਰ ਰੋਜ਼ ਲੁੱਟਾਂ-ਖੋਹਾਂ, ਗੈਂਗਵਾਰਾਂ ਅਤੇ ਨਸ਼ਿਆਂ ਦੇ ਮਾਮਲੇ ਵੱਧ ਰਹੇ ਹਨ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਨਸ਼ਾ ਤਸਕਰਾਂ ਅੱਗੇ ਬੇਬਸ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਪਾਰੀਆਂ ਸਮੇਤ ਹਰ ਵਰਗ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਚੁੱਕਾ ਹੈ | ਕਿਸਾਨਾਂ ਨੂੰ ਫ਼ਸਲਾਂ ਦੇ ਸਹੀ ਭਾਅ ਨਹੀਂ ਮਿਲ ਰਹੇ, ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਬੇਰੁਜ਼ਗਾਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ | ਜਥੇਦਾਰ ਮਾਹਲਾ ਨੇ ਕਿਹਾ ਕਿ ਪੰਜਾਬ ਵਿਚ ਵਿਕਾਸ ਦੇ ਨਾਂਅ 'ਤੇ ਸਿਰਫ਼ ਝੂਠੇ ਦਾਅਵੇ ਅਤੇ ਸੋਸ਼ਲ ਮੀਡੀਆ ਦੀ ਰਾਜਨੀਤੀ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਦੇ ਮਸਲਿਆਂ ਦਾ ਹੱਲ ਕਰਨ ਦੀ ਥਾਂ ਦਿੱਲੀ ਦੀ ਰਾਜਨੀਤੀ ਵਿਚ ਵੱਧ ਦਿਲਚਸਪੀ ਲੈ ਰਹੇ ਹਨ | ਪੰਜਾਬ ਦੇ ਹਸਪਤਾਲਾਂ, ਸਕੂਲਾਂ ਅਤੇ ਸੜਕਾਂ ਦੀ ਹਾਲਤ ਖ਼ਰਾਬ ਹੋ ਰਹੀ ਹੈ ਪਰ ਸਰਕਾਰ ਸਿਰਫ਼ ਆਪਣੀ ਛਵੀ ਚਮਕਾਉਣ ਵਿਚ ਲੱਗੀ ਹੋਈ ਹੈ | ਜਥੇਦਾਰ ਮਾਹਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਅਸਲੀਅਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਇਸ ਸਰਕਾਰ ਨੂੰ ਮੰੂਹ-ਤੋੜ ਜਵਾਬ ਦੇਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਲਈ ਲੜਦਾ ਰਹੇਗਾ |

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਮੰਨਣਾ ਸੂਬਾ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਕਦਮ-ਪ੍ਰਧਾਨ ਦੀਸ਼ਾ,... ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।