07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਫ਼ਾਈ ਸੇਵਕਾਂ ਅਤੇ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਮੰਨਣਾ ਸੂਬਾ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਕਦਮ-ਪ੍ਰਧਾਨ ਦੀਸ਼ਾ, ਅਮਨਾ, ਜਾਂਜੀ ਤੇ ਰਵੀ

ਅਜੀਤ ਡੈਸਕ 22-05-2026

ਬੱਧਨੀ ਕਲਾਂ, 21 ਮਈ (ਸੰਜੀਵ ਕੋਛੜ)-ਬੀਤੇ ਤਕਰੀਬਨ 16 ਦਿਨਾਂ ਤੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਫ਼ਾਈ ਸੇਵਕਾਂ, ਕੰਪਿਊਟਰ ਅਪਰੇਟਰਾਂ ਅਤੇ ਕਲੈਰੀਕਲ ਕਾਮਿਆਂ ਵਲੋਂ ਅਣਮਿਥੇ ਸਮੇਂ ਲਈ ਕੀਤੀ ਗਈ ਮੁਕੰਮਲ ਕੰਮ ਛੋੜ ਹੜਤਾਲ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਢੇਰਾਂ 'ਚ ਜਿਊਣ ਲਈ ਮਜਬੂਰ ਕੀਤਾ ਹੋਇਆ ਸੀ ਉੱਥੇ ਹੀ ਨਗਰ ਪੰਚਾਇਤ ਦੇ ਪ੍ਰਧਾਨ, ਕੌਂਸਲਰਾਂ ਅਤੇ ਸਟਾਫ਼ ਮੈਂਬਰਾਂ ਲਈ ਵੀ ਇਹ ਹੜਤਾਲ ਵੱਡੀ ਸਿਰਦਰਦੀ ਬਣੀ ਹੋਈ ਸੀ, ਅੱਜ ਉਸ ਸਮੇਂ ਸ਼ਹਿਰ ਵਾਸੀਆਂ, ਨਗਰ ਪੰਚਾਇਤ ਦੇ ਪ੍ਰਧਾਨ, ਕੌਂਸਲਰਾਂ ਅਤੇ ਸਮੂਹ ਸਟਾਫ਼ ਮੈਂਬਰਾਂ 'ਚ ਖ਼ੁਸ਼ੀ ਨਜ਼ਰ ਆਈ ਜਦੋਂ ਦੇਖਦੇ ਹੀ ਦੇਖਦੇ ਡਾਇਰੈਕਟੋਰੇਟ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਮਿੳਾੂਸੀਪਲ ਭਵਨ ਦੀ ਜਨਰਲ ਸ਼ਾਖਾ ਵਲੋਂ ਮਿੳਾੂਸੀਪਲ ਐਕਸ਼ਨ ਕਮੇਟੀ ਦੀਆਂ ਮੰਗਾਂ ਸਬੰਧੀ ਹੋਈ ਮੀਟਿੰਗ ਦੀ ਕਾਰਵਾਈ ਸਬੰਧੀ ਕਾਪੀ ਵਾਇਰਲ ਹੋਈ, ਜਿਸ ਵਿਚ ਵਿੱਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਅਤੇ ਮੰਤਰੀ ਸਥਾਨਕ ਸਰਕਾਰਾਂ ਦੀ ਮੌਜੂਦਗੀ 'ਚ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਸਬੰਧੀ ਮੰਗਾਂ ਤੇ ਵਿਚਾਰ ਕੀਤਾ ਗਿਆ ਅਤੇ ਉਸ ਵਿਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਕਰਮਚਾਰੀਆਂ ਦੀਆਂ ਤਿੰਨ ਮੁੱਖ ਮੰਗਾਂ ਜਿੰਨਾਂ 'ਚ ਆਊਟ ਸੋਰਸ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਇਨ ਸੋਰਸ ਕਰਨਾ, ਕੰਟਰੈਕਟ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਅਤੇ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ ਵਾਧਾ ਕਰਨਾ ਸ਼ਾਮਿਲ ਸਨ ਆਦਿ ਤੇ ਸਹਿਮਤੀ ਪ੍ਰਗਟਾਈ ਗਈ ਹੈ | ਇਸ ਸਬੰਧੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੁੱਚੇ ਕਰਮਚਾਰੀਆਂ, ਸਫ਼ਾਈ ਸੇਵਕਾਂ ਨੂੰ ਵਧਾਈ ਦਿੰਦਿਆਂ ਅਤੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਅਮਨਦੀਪ ਸਿੰਘ ਸਿੱਧੂ ਨੰਬਰਦਾਰ ਤੇ ਬਲਾਕ ਪ੍ਰਧਾਨ, ਜਗਰਾਜ ਸਿੰਘ ਜਾਂਜੀ ਨੰਬਰਦਾਰ ਤੇ ਬਲਾਕ ਪ੍ਰਧਾਨ, ਰਵੀ ਸ਼ਰਮਾ ਸਾਬਕਾ ਚੇਅਰਮੈਨ ਆਦਿ ਨੇ ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਨੰੂ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਨਾਲ ਹੁਣ ਸ਼ਹਿਰ 'ਚ ਸਫ਼ਾਈ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ ਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਹੱਲ ਕਰਨ ਲਈ ਅਹਿਮ ਉਪਰਾਲੇ ਕੀਤੇ ਜਾਣਗੇ |

ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦਿੱਤੀਆਂ ਨਰਸ ਦਿਵਸ ਦੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਝੂਠੀ ਇਸ਼ਤਿਹਾਰਬਾਜ਼ੀ ਰਾਹੀਂ ਪੰਜਾਬ ਦੇ ਖ਼ਜ਼ਾਨੇ ਦੀ ਕੀਤੀ ਵੱਡੀ ਬਰਬਾਦੀ-ਜਥੇਦਾਰ ਤੀਰਥ ਸਿੰਘ ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।