06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ

ਅਜੀਤ ਡੈਸਕ 22-05-2026
ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਸਿਹਤ ਵਿਭਾਗ ਪੰਜਾਬ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵਜੋਂ ਸੂਬਾ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ | ਜ਼ਿਲ੍ਹਾ ਇਕਾਈ ਮੋਗਾ ਵਲੋਂ ਡੀ.ਐਫ.ਓ. ਡਾ. ਰੀਤੂ ਜੈਨ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ | ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐਫਟੀਏ, ਡਾਈਟ, ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਜਰਨਾਲਾਈਜ ਕਰਕੇ ਤਨਖ਼ਾਹ ਸਕੇਲ ਸੋਧਣ ਸੰਬੰਧੀ, ਸਮੇਤ ਕਈ ਮੰਗਾਂ ਦੇ ਲਈ ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ, ਪਰ ਵਾਰ-ਵਾਰ ਇਨ੍ਹਾਂ ਮੰਗਾਂ 'ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ 'ਤੇ ਹੈ ਜਿਸ ਦੇ ਤਹਿਤ ਜ਼ਿਲ੍ਹਾ ਹੈਡਕੁਆਰਟਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ ਤੇ ਉਸ ਤੋਂ ਬਾਅਦ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 4 ਜੂਨ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਮਨਵਿੰਦਰ ਕਟਾਰੀਆ, ਜਸਵਿੰਦਰ ਕੌਰ, ਚਮਕੌਰ ਸਿੰਘ, ਅਮਰਦੀਪ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ, ਗਗਨਦੀਪ ਸਿੰਘ, ਰਮਨਜੀਤ ਸਿੰਘ, ਅੰਗਰੇਜ਼ ਸਿੰਘ, ਹਰਪਾਲ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਰਾਮ ਸਿੰਘ, ਜਸਵਿੰਦਰ ਸਿੰਘ, ਇਕਬਾਲ ਸਿੰਘ, ਮਿਥਲੇਸ਼ ਕੁਮਾਰੀ, ਕਿਰਨਜੀਤ ਕੌਰ, ਪਵਨਦੀਪ ਕੌਰ, ਨਵਦੀਪ ਕੌਰ, ਗੁਰਜੀਤ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਦੇ ਬੀ.ਐਸ.ਸੀ. ਚੌਥੇ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਜ਼ੋਨਲ ਖੇਡਾਂ 2026 'ਚ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਕਿ੍ਕਟ ਟੂਰਨਾਮੈਂਟ 'ਚ ਮਾਰੀਆਂ ਮੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।