06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਹਿਕ ਵਤਨ ਦੀ ਫ਼ਾਊਾਡੇਸ਼ਨ ਮੋਗਾ ਵਲੋਂ ਸੈਮੀਨਾਰ ਅਤੇ ਪੋਸਟਰ ਰਿਲੀਜ਼ ਸਮਾਰੋਹ ਹੋਇਆ

ਅਜੀਤ ਡੈਸਕ 22-05-2026
ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਮਹਿਕ ਵਤਨ ਦੀ ਫ਼ਾਉਂਡੇਸ਼ਨ ਸੋਸਾਇਟੀ ਮੋਗਾ ਵਲੋਂ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਫ਼ੱਕਰ ਬਾਬਾ ਦਾਮੂੰ ਸ਼ਾਹ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਚਮਕੌਰ ਸਿੰਘ ਸੰਘਾ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਡਾਕੂਮੈਂਟਰੀ ਫ਼ਿਲਮ ਸੇਵਾ ਨੂੰ ਰੀਲੀਜ਼ ਕਰਨ ਲਈ ਸੈਮੀਨਾਰ ਕਰਵਾਇਆ | ਡਾਇਰੈਕਟਰ ਭਵਨਦੀਪ ਸਿੰਘ ਪੁਰਬਾ ਨੇ ਦੱਸਿਆ ਕਿ ਫ਼ੱਕਰ ਬਾਬਾ ਦਾਮੂੰ ਸ਼ਾਹ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਖ਼ਾਲਸਾ ਦੀਵਾਨ ਸੁਸਾਇਟੀ ਵਿਨੀਪੈਗ (ਕੈਨੇਡਾ) ਦੇ ਮੌਜੂਦਾ ਡਾਇਰੈਕਟਰ ਚਮਕੌਰ ਸਿੰਘ ਸੰਘਾ ਵਲੋਂ ਉਨ੍ਹਾਂ ਦੇ ਕਾਰਜ ਕਾਲ ਦੌਰਾਨ ਜੋ ਵਿਕਾਸ ਕਾਰਜ ਕੀਤੇ ਗਏ ਹਨ ਉਨ੍ਹਾਂ ਵਿਕਾਸ ਕਾਰਜਾਂ ਨੂੰ ਦਰਸਾਉਂਦੀ ਡਾਕੂਮੈਂਟਰੀ ਫ਼ਿਲਮ 'ਸੇਵਾ ਤੋਂ ਵਿਕਾਸ ਤੱਕ' ਦਾ ਰੀਲੀਜਿੰਗ ਸਮਾਰੋਹ ਅਤੇ ਸਮਾਜ ਸੇਵੀ ਲੋਕਾਂ ਦੀ ਸਮਾਜ ਨੂੰ ਦੇਣ ਵਿਸ਼ੇ ਤੇ ਇੱਕ ਵਿਸ਼ੇਸ਼ ਸੈਮੀਨਾਰ 'ਸੇਵਾ ਅਤੇ ਵਿਕਾਸ ਦੀ ਲਹਿਰ' ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਿਖੇ ਕੀਤਾ ਗਿਆ ਜਿਸ ਵਿੱਚ ਸਾਹਿਤਕਾਰ ਗੁਰਮੇਲ ਸਿੰਘ ਬੌਡੇ, ਡਾ. ਸੁਰਜੀਤ ਸਿੰਘ ਦੌਧਰ ਨੇ ਮੁੱਖ ਮਹਿਮਾਨ ਅਤੇ ਸਾਹਿਤਕਾਰ ਬਲਦੇਵ ਸਿੰਘ ਆਜ਼ਾਦ ਅਤੇ ਡਾ. ਜਗਤਾਰ ਸਿੰਘ ਪਰਮਿਲ ਵਿਸ਼ੇਸ਼ ਮਹਿਮਾਨ ਵਜੋਂ ਹਾਜਿਰ ਹੋਏ | ਇਸ ਮੌਕੇ ਫ਼ਿਲਮ ਦੇ ਪੋਸਟਰ ਰੀਲੀਜ਼ ਕੀਤੀ | ਰੂਰਲ ਐਨ.ਜੀ.ਓ. ਦੇ ਜ਼ਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਜਾਨੀਆ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਜ਼ਿਲ੍ਹਾ ਮੀਤ ਪ੍ਰਧਾਨ ਡਾ. ਰਵੀ ਨੰਦਨ ਸ਼ਰਮਾ ਨੇ ਸਟੇਜ ਦੀ ਸੇਵਾ ਨਿਭਾਈ ਅਤੇ ਰੂਰਲ ਐਨ.ਜੀ.ਓ. ਸਿਟੀ ਬਲਾਕ ਦੇ ਚੇਅਰਮੈਨ ਗੁਰਸੇਵਕ ਸਿੰਘ ਸੰਨਿਆਸੀ ਨੇ ਇਸ ਡਾਕੂਮੈਂਟਰੀ ਫ਼ਿਲਮ ਅਤੇ ਚਮਕੌਰ ਸਿੰਘ ਸੰਘਾ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਮੈਡਮ ਭਾਗਵੰਤੀ, ਬਾਬਾ ਜਸਵੀਰ ਸਿੰਘ ਲੋਹਾਰਾ, ਅਵਤਾਰ ਸਿੰਘ ਘੋਲੀਆ, ਟਰੱਸਟੀ ਨਰਜੀਤ ਕੌਰ ਬਰਾੜ, ਟਰੱਸਟੀ ਜਗਤਾਰ ਸਿੰਘ ਜਾਨੀਆ, ਰਣਜੀਤ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਰਾਮੂਵਾਲੀਆ, ਜਸਵੀਰ ਕੌਰ ਬੁੱਘੀਪੁਰਾ, ਸੁਖਵਿੰਦਰ ਕੌਰ, ਜਸਪ੍ਰੀਤ ਕੌਰ, ਸਰਬਜੀਤ ਕੌਰ, ਬਲਸ਼ਰਨ ਸਿੰਘ ਨੈਸਲੇ, ਏਕਮਜੋਤ ਸਿੰਘ, ਉਮੰਗਦੀਪ ਕੌਰ, ਕੁਲਵਿੰਦਰ ਸਿੰਘ, ਮਨਮੋਹਨ ਸਿੰਘ, ਮਹਿੰਦਰ ਸਿੰਘ, ਰਣਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਲੌਜ਼ਮਜ਼ ਸਕੂਲ ਵਿਖੇ ਸਮਰ ਕੈਂਪ ਜਾਰੀ ਅਗਲੀ ਖ਼ਬਰ ਆਈ ਫ਼ੋਨ ਵਾਪਸ ਕਰਕੇ ਪੈਦਾ ਕੀਤੀ ਇਮਾਨਦਾਰੀ ਦੀ ਮਿਸਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।