06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬਲੌਜ਼ਮਜ਼ ਸਕੂਲ ਵਿਖੇ ਸਮਰ ਕੈਂਪ ਜਾਰੀ

ਅਜੀਤ ਡੈਸਕ 22-05-2026
ਕਿਸ਼ਨਪੁਰਾ ਕਲਾਂ, 21 ਮਈ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਜਾਣਿਆ ਮਿਜ਼ੋਰਮ ਦਾ ਸਭਿਆਚਾਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੀ.ਬੀ.ਐਸ.ਈ. ਵਲੋਂ ਚਲਾਏ ਜਾ ਰਹੇ ਭਾਰਤੀ ਭਾਸ਼ਾ ਸਮਰ ਕੈਂਪ ਤਹਿਤ ਵਿਦਿਆਰਥੀਆਂ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਨਾਲ ਜਾਣੰੂ ਕਰਵਾਇਆ ਜਾ ਰਿਹਾ ਹੈ | ਸਮਰ ਕੈਂਪ ਦੇ ਪਹਿਲੇ ਅਤੇ ਦੂਜੇ ਦਿਨ ਵਿਦਿਆਰਥੀਆਂ ਨੂੰ ਮਿਜ਼ੋਰਮ ਦੇ ਸਭਿਆਚਾਰ ਨਾਲ ਸੰਬੰਧਿਤ ਅੱਖਰਾਂ ਅਤੇ ਭਾਸ਼ਾ ਬਾਰੇ ਜਾਣਕਾਰੀ ਦਿੱਤੀ ਗਈ | ਉੱਥੇ ਹੀ ਅੱਜ ਤੀਜੇ ਦਿਨ ਬੱਚਿਆਂ ਨੂੰ ਮਿਜ਼ੋਰਮ ਦੇ ਪ੍ਰਸਿੱਧ ਲੋਕ ਨਾਚਾਂ, ਉੱਥੋਂ ਦੇ ਵਾਜਿਆਂ (ਇੰਸਟਰੂਮੈਂਟਸ), ਉਨ੍ਹਾਂ ਦੇ ਨਾਮਾਂ ਅਤੇ ਵੱਖ-ਵੱਖ ਡਾਂਸ ਸਟੈਪਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ | ਵਿਦਿਆਰਥੀਆਂ ਨੇ ਇਸ ਗਤੀਵਿਧੀ ਦਾ ਭਰਪੂਰ ਆਨੰਦ ਮਾਣਿਆਂ ਅਤੇ ਬੜੇ ਹੀ ਉਤਸ਼ਾਹ ਨਾਲ ਨਵੀਆਂ ਗੱਲਾਂ ਸਿੱਖਣ ਦੀ ਕੋਸ਼ਿਸ਼ ਵੀ ਕੀਤੀ | ਬੱਚਿਆਂ ਵਿਚ ਨਵੇਂ ਸਭਿਆਚਾਰ ਨੂੰ ਜਾਣਨ ਅਤੇ ਸਮਝਣ ਲਈ ਖ਼ਾਸ ਉਤਸੁਕਤਾ ਦੇਖਣ ਨੂੰ ਮਿਲੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਬੱਚਿਆਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ ਸਭਿਆਚਾਰ ਦੇ ਨਾਲ-ਨਾਲ ਹੋਰ ਸਭਿਆਚਾਰ ਬਾਰੇ ਵੀ ਸਿੱਖਣ ਦੀ ਚਾਹਤ ਰੱਖਣੀ ਚਾਹੀਦੀ ਹੈ | ਇਸ ਨਾਲ ਹੋਰ ਸਭਿਆਚਾਰ ਪ੍ਰਤੀ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਵਧਦੀ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਸਮਰ ਕੈਂਪ ਦੌਰਾਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਬਹੁਤ ਲਾਭਦਾਇਕ ਸਾਬਤ ਹੁੰਦੀਆਂ ਹਨ |
ਪਿਛਲੀ ਖ਼ਬਰ ਬੀ.ਐਡ. ਕਾਲਜ ਢੁੱਡੀਕੇ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਮਹਿਕ ਵਤਨ ਦੀ ਫ਼ਾਊਾਡੇਸ਼ਨ ਮੋਗਾ ਵਲੋਂ ਸੈਮੀਨਾਰ ਅਤੇ ਪੋਸਟਰ ਰਿਲੀਜ਼ ਸਮਾਰੋਹ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।