05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜੀ.ਐਨ. ਸਕੂਲ ਵਿਖੇ ਚੰਗੀ ਸਿਹਤ ਅਤੇ ਸਫ਼ਾਈ ਸੰਬੰਧੀ ਸੈਮੀਨਾਰ

ਅਜੀਤ ਡੈਸਕ 22-05-2026
ਨੱਥੂਵਾਲਾ ਗਰਬੀ, 21 ਮਈ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਲੜਕੀਆਂ ਦੀ ਸਿਹਤ ਅਤੇ ਨਿੱਜੀ ਸਫ਼ਾਈ ਸੰਬੰਧੀ ਜਾਗਰੂਕਤਾ ਫੈਲਾਉਣ ਲਈ ''ਹੈਲਥ ਐਂਡ ਹਾਈਜੀਨ ਸੈਮੀਨਾਰ'' ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਸਕੂਲ ਦੀਆਂ 5ਵੀਂ ਤੋਂ 8ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਨਿੱਜੀ ਸਫ਼ਾਈ ਅਤੇ ਸਰੀਰਕ ਦੇਖਭਾਲ ਬਾਰੇ ਜਾਗਰੂਕ ਕਰਨਾ ਸੀ | ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਸਰੀਰ ਦੀ ਸਫ਼ਾਈ, ਪੌਸ਼ਟਿਕ ਆਹਾਰ, ਸਾਫ਼ ਪਾਣੀ ਦੀ ਵਰਤੋਂ ਅਤੇ ਦਿਨ ਵਿਚ ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੇ ਸਰੀਰਕ ਬਦਲਾਵਾਂ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਬਾਰੇ ਵੀ ਸਮਝਾਇਆ ਗਿਆ | ਵਿਦਿਆਰਥਣਾਂ ਨੂੰ ਸਿਹਤ ਸੰਬੰਧੀ ਸਾਵਧਾਨੀਆਂ ਅਪਣਾਉਣ ਅਤੇ ਆਤਮ-ਵਿਸ਼ਵਾਸ ਨਾਲ ਆਪਣੀਆਂ ਸਮੱਸਿਆਵਾਂ ਬਾਰੇ ਗੱਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸੈਮੀਨਾਰ ਦੌਰਾਨ ਵਿਦਿਆਰਥਣਾਂ ਨੇ ਬਹੁਤ ਹੀ ਰੁਚੀ ਨਾਲ ਹਿੱਸਾ ਲਿਆ ਅਤੇ ਆਪਣੇ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਉਚਿੱਤ ਜਵਾਬ ਦਿੱਤੇ ਗਏ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ | ਅੰਤ ਵਿਚ ਸਕੂਲ ਵਲੋਂ ਸਾਰੀਆਂ ਵਿਦਿਆਰਥਣਾਂ ਨੂੰ ਸਿਹਤਮੰਦ ਅਤੇ ਸਾਫ਼-ਸੁਥਰੀ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ |
ਪਿਛਲੀ ਖ਼ਬਰ ਅਪਰਾ ਇਕਾਦਸ਼ੀ 'ਤੇ ਲਾਲ ਦੁਆਰਾ ਮੰਦਰ 'ਚ ਭਜਨ ਸ਼ਾਮ ਦਾ ਸੰਕੀਰਤਨ ਕਰਵਾਇਆ ਅਗਲੀ ਖ਼ਬਰ ਜਥੇਦਾਰ ਤੋਤਾ ਸਿੰਘ ਦੀ ਚੌਥੀ ਬਰਸੀ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਢੋਲੇਵਾਲਾ ਰੋਡ ਧਰਮਕੋਟ ਵਿਖੇ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।