05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਫ਼ਾਈ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਕਾਰਨ ਹਲਕਾ ਵਿਧਾਇਕ ਦੀ ਕੋਠੀ ਨੇੜੇ ਲਗਾਏ ਕੂੜੇ ਦੇ ਢੇਰ

ਅਜੀਤ ਡੈਸਕ 22-05-2026
ਨਿਹਾਲ ਸਿੰਘ ਵਾਲਾ, 21 ਮਈ (ਸੁਖਦੇਵ ਸਿੰਘ ਖ਼ਾਲਸਾ)-ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਪੱਧਰ ਦੀ ਯੂਨੀਅਨ ਦੇ ਸੱਦੇ 'ਤੇ ਲਗਾਤਾਰ ਕੰਮ ਛੋੜ ਹੜਤਾਲ ਜਾਰੀ ਹੈ ਅਤੇ ਸ਼ਹਿਰ ਦੀ ਸਫ਼ਾਈ ਦਾ ਕੰਮ ਮੁਕੰਮਲ ਤੌਰ 'ਤੇ ਬੰਦ ਰੱਖਿਆ ਗਿਆ ਹੈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰੱਤੀ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕ ਯੂਨੀਅਨ ਦੀਆਂ ਮੰਗਾਂ ਮੰਨਣ ਦੀ ਬਜਾਇ ਝੂਠ ਦਾ ਸਹਾਰਾ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਨੂੰ ਗੁਮਰਾਹ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਚੱਲ ਰਹੀਆਂ ਨਗਰ ਨਿਗਮ ਅਤੇ ਮਿੳਾੂਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ 'ਚ ਚੋਣ ਪ੍ਰਚਾਰ ਦੌਰਾਨ ਸਰਕਾਰ ਦੇ ਵਿਧਾਇਕ ਝੂਠ ਬੋਲ ਕੇ ਵੋਟਰਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਸੂਬਾ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਪਰ ਇਸ ਦੇ ਉਲਟ ਸਰਕਾਰ ਵਲੋਂ ਅਜੇ ਤੱਕ ਯੂਨੀਅਨ ਦੇ ਆਗੂਆਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ | ਸੂਬਾ ਸਰਕਾਰ ਵਲੋਂ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਰੋਸ ਵਜੋਂ ਸਫ਼ਾਈ ਕਰਮਚਾਰੀਆਂ ਵੱਲੋਂ ਆਪਣਾ ਰੋਸ ਪ੍ਰਗਟ ਕਰਦੇ ਹੋਏ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਕੋਠੀ ਦੇ ਆਸ-ਪਾਸ ਸ਼ਹਿਰ ਦੇ ਕੂੜੇ ਕਰਕਟ ਦੇ ਢੇਰ ਲਾਉਣੇ ਸ਼ੁਰੂ ਕਰ ਦਿੱਤੇ ਹਨ | ਜਿੱਥੇ ਇਕ ਪਾਸੇ ਗੰਦਗੀ ਦੇ ਢੇਰ ਵਧਣ ਕਾਰਨ ਆਮ ਲੋਕਾਂ ਦਾ ਉਕਤ ਰਾਹਾਂ ਤੋਂ ਲੰਘਣਾ ਮੁਸ਼ਕਲ ਹੋ ਰਿਹਾ ਹੈ ਉੱਥੇ ਇਸ ਗੰਦਗੀ ਕਾਰਨ ਕਿਸੇ ਵੀ ਪ੍ਰਕਾਰ ਦੀ ਬਿਮਾਰੀਆਂ ਫੈਲਣ ਦਾ ਖ਼ਤਰਾ ਮੰਡਰਾ ਰਿਹਾ ਹੈ |
ਪਿਛਲੀ ਖ਼ਬਰ ਵਾਰਡ ਨੰਬਰ 3 ਤੋਂ ਕਾਂਗਰਸੀ ਉਮੀਦਵਾਰ ਮਨਜੀਤ ਮਾਨ ਨੂੰ ਲੱਡੂਆਂ ਨਾਲ ਤੋਲਿਆ ਅਗਲੀ ਖ਼ਬਰ ਅਪਰਾ ਇਕਾਦਸ਼ੀ 'ਤੇ ਲਾਲ ਦੁਆਰਾ ਮੰਦਰ 'ਚ ਭਜਨ ਸ਼ਾਮ ਦਾ ਸੰਕੀਰਤਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।