06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਦਾ ਵਾਧਾ ਵਾਪਸ ਲਿਆ ਜਾਵੇ-ਦੌਲਤਪੁਰਾ

ਅਜੀਤ ਡੈਸਕ 25-05-2026
ਮੋਗਾ, 24 ਮਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੇ ਕਿਸਾਨੀ ਦੇ ਨਾਲ-ਨਾਲ ਜਨਤਾ ਨੂੰ ਮੁਸ਼ਕਿਲ ਵਿਚ ਪਾ ਦਿੱਤਾ ਹੈ | ਸੰਯੁਕਤ ਕਿਸਾਨ ਮੋਰਚਾ ਨੇ ਇਸ ਨੂੰ ''ਤੇਲ ਲੁੱਟ'' ਕਰਾਰ ਦਿੰਦਿਆਂ ਕੇਂਦਰ ਤੇ ਸੂਬਾ ਸਰਕਾਰਾਂ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਤੇ 2 ਜੂਨ ਨੂੰ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ | ਭੁਪਿੰਦਰ ਸਿੰਘ ਦੌਲਤਪੁਰਾ ਤੇ ਬਲਕਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਕਿਸਾਨੀ 'ਤੇ ਇਨ੍ਹਾਂ ਕੀਮਤਾਂ ਦੇ ਵਾਧੇ ਕਾਰਨ ਆਰਥਿਕ ਬੋਝ ਵਧਿਆ ਹੈ ਜਿੰਨਾਂ ਵਿਚ ਲਾਗਤ ਵਾਧਾ ਅਧੀਨ ਟਰੈਕਟਰ ਦੀ ਜਤਾਈ 1200 ਰੁਪਏ ਏਕੜ ਤੋਂ ਵਧ ਕੇ 2200 ਰੁਪਏ ਹੋ ਗਈ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਿਹਾ ਕਿ ਜੇਕਰ 7 ਦਿਨਾਂ ਵਿੱਚ ਸਰਕਾਰ ਨੇ ਤੇਲ ਕੀਮਤਾਂ ਘਟਾਉਣ ਤੇ ਵੱਧ ਰਹੀਆਂ ਕੀਮਤਾਂ ਨੂੰ ਰੋਕਣ ਲਈ ਕੋਈ ਠੋਸ ਕਦਮ ਨਾ ਚੁੱਕੇ ਤਾਂ ਮਿਤੀ 2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਸੰਯੁਕਤ ਕਿਸਾਨ ਮੋਰਚਾ ਵਲੋਂ ਧਰਨੇ ਦਿੱਤੇ ਜਾਣਗੇ |
ਪਿਛਲੀ ਖ਼ਬਰ ਨੈਸ਼ਨਲ ਐਵਾਰਡੀ ਜੋਗਿੰਦਰ ਸਿੰਘ ਲੋਹਾਮ ਤੇ ਵਾਰਡ ਵਾਸੀਆਂ ਵਲੋਂ ਦੀਪਿੰਦਰਪਾਲ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਸਿਆਸੀ ਪਾਰਟੀਆਂ ਦੀ ਸਾਖ ਨੂੰ ਬਚਾਉਣ ਲਈ ਵੱਡੀ ਪ੍ਰੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।