07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਖ਼ਾਲਸਾ ਸਕੂਲ ਤਖ਼ਤੂਪੁਰਾ ਦੇ ਵਿਦਿਆਰਥੀਆਂ ਨੂੰ ਮਿਲਿਆ ਇਕ ਲੱਖ ਤੋਂ ਵੱਧ ਵਜ਼ੀਫ਼ਾ

ਅਜੀਤ ਡੈਸਕ 25-05-2026
ਨਿਹਾਲ ਸਿੰਘ ਵਾਲਾ, 24 ਮਈ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਮੋਹਰੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਜਾਰੀ ਕੀਤਾ ਗਿਆ | ਪਿ੍ੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਵਿੱਦਿਅਕ ਸੈਸ਼ਨ ਦਾ ਇਕ ਲੱਖ, ਛੇ ਹਜ਼ਾਰ ਅਤੇ ਪੰਜ ਸੌ ਰੁਪਏ ਦੀ ਰਾਸ਼ੀ ਵਜ਼ੀਫ਼ੇ ਵਜੋਂ ਭੇਜੀ ਗਈ ਸੀ ਜਿਸ ਨੂੰ ਇਕ ਸਾਦੇ ਸਮਾਗਮ ਦੌਰਾਨ ਸਬੰਧਿਤ ਵਿਦਿਆਰਥੀਆਂ ਨੂੰ ਤਕਸੀਮ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਅਗਲੇ ਵਿੱਦਿਅਕ ਸਾਲਾਂ ਦੌਰਾਨ ਵੀ ਇਹ ਵਜ਼ੀਫ਼ਾ ਜਾਰੀ ਰਹੇਗਾ | ਉਨ੍ਹਾਂ ਖ਼ੁਲਾਸਾ ਕੀਤਾ ਕਿ ਸ਼੍ਰੋਮਣੀ ਕਮੇਟੀ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਵਿਚ ਪ੍ਰਪੱਕ ਕਰਨ ਦੇ ਉਦੇਸ਼ ਨਾਲ ਇਹ ਵਜ਼ੀਫ਼ਾ ਦਿੰਦੀ ਆ ਰਹੀ ਹੈ | ਸਾਡੇ ਅਦਾਰੇ ਦੇ ਵੱਡੀ ਗਿਣਤੀ ਵਿਚ ਯੋਗ ਵਿਦਿਆਰਥੀ ਇਹ ਵਜ਼ੀਫ਼ਾ ਪ੍ਰਾਪਤ ਕਰਦੇ ਆ ਰਹੇ ਹਨ | ਸ਼੍ਰੋਮਣੀ ਕਮੇਟੀ ਦੇ ਅਜਿਹੇ ਉਪਰਾਲੇ ਸਦਕਾ ਗੁਰਸਿੱਖ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਰਥਿਕ ਸਹਾਇਤਾ ਹੋ ਜਾਂਦੀ ਹੈ ਅਤੇ ਬੱਚੇ ਚੰਗੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਦੇ ਹਨ | ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਜਿਸ ਨਾਲ ਬੱਚਿਆਂ ਨੂੰ ਸਿੱਖੀ ਨਾਲ ਜੁੜਨ ਅਤੇ ਚੰਗੀ ਸਿੱਖਿਆ ਪ੍ਰਾਪਤ ਕਰਨ ਦੀ ਪੇ੍ਰਰਨਾ ਮਿਲਦੀ ਹੈ | ਉਨ੍ਹਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਅੰਮਿ੍ਤਧਾਰੀ ਹੋਣ ਦੀ ਸਲਾਹ ਦਿੱਤੀ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਨੇ ਵਜ਼ੀਫ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਜੇ.ਐਮ.ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਨੇ ਲਗਵਾਇਆ ਕੈਨੇਡਾ ਸੁਪਰ ਵੀਜ਼ਾ ਅਗਲੀ ਖ਼ਬਰ ਹਲਕਾ ਧਰਮਕੋਟ ਦੀ ਸਿਆਸਤ ਦੇ ਬਾਬਾ ਬੋਹੜ ਰਹੇ ਜਥੇਦਾਰ ਕਸ਼ਮੀਰ ਸਿੰਘ ਬਾਜੇ ਕੇ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।