07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਿਹਾਲ ਸਿੰਘ ਵਾਲਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ-ਰਾਜਵਿੰਦਰ ਸਿੰਘ

ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਜਥੇਦਾਰ ਤੋਤਾ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ ਜਿਸ ਵਿਚ ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਧਰਮਕੋਟ ਵੀ ਉਚੇਚੇ ਤੌਰ 'ਤੇ ਮੌਜੂਦ ਸਨ | ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹਿਤਾਂ ਲਈ ਲਏ ਜਾ ਰਹੇ ਫ਼ੈਸਲਿਆਂ ਨੂੰ ਇਤਿਹਾਸਕ ਕਰਾਰ ਦਿੰਦਿਆਂ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਗਈ | ਮੀਟਿੰਗ ਵਿਚ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ ਕੀਤੇ ਗਏ | ਬਰਜਿੰਦਰ ਸਿੰਘ ਮੱਖਣ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋਣ ਨੂੰ ਜਿੱਥੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਚੰਗੇ ਸੰਕੇਤ ਦੱਸਿਆ ਉੱਥੇ ਨਿਹਾਲ ਸਿੰਘ ਵਾਲਾ ਹਲਕੇ ਦੇ ਇਨ੍ਹਾਂ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਵੀ ਸਹੀ ਫ਼ੈਸਲਾ ਕਰਾਰ ਦਿੱਤਾ | ਇਸ ਮੌਕੇ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਰਾਜਵਿੰਦਰ ਸਿੰਘ ਹਲਕਾ ਇੰਚਾਰਜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਨਿਹਾਲ ਸਿੰਘ ਵਾਲਾ ਹਲਕੇ ਵਿਚ ਮਜ਼ਬੂਤ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਬਰਜਿੰਦਰ ਸਿੰਘ ਬਰਾੜ ਨੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਜੀ ਆਇਆਂ ਆਖਿਆ ਅਤੇ ਸੁਖਬੀਰ ਸਿੰਘ ਬਾਦਲ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਕਮਰਕੱਸੇ ਕੱਸ ਲੈਣ ਲਈ ਬੇਨਤੀ ਕੀਤੀ |
ਪਿਛਲੀ ਖ਼ਬਰ ਮੋਗਾ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ ਅਤੇ ਆਪਣਾ ਮੇਅਰ ਚੁਣਨਗੇ-ਡਾ. ਸੀਮਾਂਤ ਗਰਗ... ਅਗਲੀ ਖ਼ਬਰ ਪੰਜਾਬ ਸਰਕਾਰ ਪੀੜਤ ਕਿਸਾਨਾਂ ਦੀ ਸਾਰ ਲੈ ਰਹੀ ਹੈ-ਵਿਧਾਇਕ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।