08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੰਤ ਬਾਬਾ ਭਾਗ ਸਿੰਘ ਮੈਮੋ: ਗਰਲਜ਼ ਸੀ: ਸੈਕੰ: ਸਕੂਲ ਸੁਖਾਨੰਦ ਵਲੋਂ ਚੰਗੇ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 25-05-2026
ਠੱਠੀ ਭਾਈ, 24 ਮਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਬੋਰਡ ਨਤੀਜਿਆਂ ਵਿਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਡੇਰਾ ਭੋਰਾ ਵਾਲੇ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ ਅਤੇ ਸਮੂਹ ਪ੍ਰਬੰਧਕੀ ਕਮੇਟੀ ਮੈਂਬਰ ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਜੱਸਾ ਸਿੰਘ ਬਰਾੜ, ਅਜਮੇਰ ਸਿੰਘ ਵਲੋਂ ਆਏ ਸਾਰੇ ਵਿਦਿਆਰਥੀਆਂ ਤੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੁਜ਼ੀਸ਼ਨ ਹੋਲਡਰ ਬੱਚਿਆਂ ਨੂੰ ਵਧਾਈ ਦਿੱਤੀ ਗਈ | ਸਾਇੰਸ, ਆਰਟਸ, ਕਾਮਰਸ ਵਿਦਿਆਰਥੀ ਜਿਨ੍ਹਾਂ ਨੇ ਪਹਿਲੇ, ਦੂਜੇ, ਤੀਜੇ ਸਥਾਨ ਹਾਸਲ ਕੀਤੇ ਹਨ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਅਤੇ ਬਾਰ੍ਹਵੀਂ ਵਿਚੋਂ ਲਗਭਗ 40 ਵਿਦਿਆਰਥੀ ਜਿਨ੍ਹਾਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਹਨ ਉਨ੍ਹਾਂ ਨੂੰ ਵੀ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਦਿਨ ਹੀ ਨਾਨ ਬੋਰਡ ਕਲਾਸਾਂ ਦੇ ਯੂਨਿਟ-1 ਦੇ ਰਿਜ਼ਲਟ ਤੇ ਅਧਿਆਪਕ ਮਾਪੇ ਮਿਲਨੀ ਰੱਖੀ ਗਈ ਜਿਸ ਵਿਚ ਸਾਰੇ ਹੀ ਮਾਪਿਆਂ ਨੇ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਦੇ ਪ੍ਰਗਤੀ ਰਿਪੋਰਟ ਬਾਰੇ ਅਧਿਆਪਕਾਂ ਵਲੋਂ ਜਾਣੂ ਕਰਾਇਆ ਗਿਆ | ਡਿਗਰੀ ਕਾਲਜ ਦੇ ਪਿ੍ੰਸੀਪਲ ਹਰਪ੍ਰੀਤ ਕੌਰ ਔਲਖ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿਤੀ ਅਤੇ ਕਾਲਜ ਵਿਚ ਚੱਲ ਰਹੇ ਕੋਰਸਾਂ ਬਾਰੇ ਜਾਣੰੂ ਕਰਵਾਇਆ | ਪ੍ਰੋਗਰਾਮ ਦੇ ਅਖੀਰ ਵਿਚ ਸਕੂਲ ਦੇ ਪਿ੍ੰਸੀਪਲ ਡਾ. ਗੁਰਜੀਤ ਕੌਰ ਅਤੇ ਮੈਡਮ ਇੰਦਰਵੀਰ ਕੌਰ ਵਲੋਂ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ | ਇਸ ਪ੍ਰੋਗਰਾਮ ਤੇ ਸੰਸਥਾ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ |
ਪਿਛਲੀ ਖ਼ਬਰ ਵਾਰਡ ਨੰਬਰ 8 ਦੇ ਸੂਝਵਾਨ ਵੋਟਰ 26 ਮਈ ਨੂੰ ਟਰੈਕਟਰ ਚੋਣ ਨਿਸ਼ਾਨ 'ਤੇ ਮੋਹਰ ਲਗਾਉਣ-ਚਰਨਜੀਤ ਸਿੰਘ ਝੰਡੇਆਣਾ ਅਗਲੀ ਖ਼ਬਰ ਆਬਾਦੀ 'ਚ ਚੱਲ ਰਹੇ ਸ਼ਰਾਬ ਦੇ ਠੇਕੇ ਖ਼ਿਲਾਫ਼ ਪਿੰਡ ਵਾਸੀਆਂ ਨੇ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।