08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਕਿੰਡਰਗਾਰਟਨ ਵਿਚ ਮਨਾਇਆ ਫਰੂਟ ਵੀਕ <br/>

ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮੀ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੁੱਖ ਸਲਾਹਕਾਰ ਹਰਪ੍ਰੀਤ ਕੌਰ, ਪਿ੍ੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਅਤੇ ਕੋਆਰਡੀਨੇਟਰ ਰੋਮਿਲਾ ਸੂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿੰਡਰਗਾਰਟਨ ਵਿਚ ਨਰਸਰੀ ਤੋਂ ਦੂਸਰੀ ਤੱਕ ਦੇ ਵਿਦਿਆਰਥੀਆਂ ਲਈ ਫਰੂਟ ਵੀਕ ਬਹੁਤ ਹੀ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਹਫ਼ਤੇ ਦੌਰਾਨ ਬੱਚਿਆਂ ਨੂੰ ਫਲਾਂ ਦੀ ਮਹੱਤਤਾ ਅਤੇ ਸਿਹਤ ਲਈ ਉਨ੍ਹਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਨੇ ਗਰਮੀ ਦੇ ਫਲਾਂ ਦੀਆਂ ਸੁੰਦਰ ਤਸਵੀਰਾਂ ਬਣਾਈਆਂ ਤੇ ਵੱਖ-ਵੱਖ ਫਲਾਂ ਦੀ ਪਹਿਚਾਣ ਕਰਵਾਈ ਗਈ | ਉਪਰੰਤ ਬੱਚਿਆਂ ਨੂੰ ਫਲਾਂ ਨਾਲ ਸਬੰਧਿਤ ਫ਼ਿਲਮ ਵਿਖਾਈ ਗਈ ਜਿਸ ਵਿਚ ਵਿਦਿਆਰਥੀਆਂ ਨੂੰ ਫਲਾਂ ਦੀ ਮਹੱਤਤਾ ਅਤੇ ਇਸ ਨੂੰ ਖਾਣ ਦੇ ਫ਼ਾਇਦਿਆਂ ਬਾਰੇ ਪਤਾ ਲੱਗਿਆ | ਫਲਾਂ ਬਾਰੇ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਫਰੂਟ ਪਾਰਟੀ ਅਤੇ ਆਰਟ ਇੰਟੀਗ੍ਰੇਸ਼ਨ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਬੱਚਿਆਂ ਨੇ ਰੰਗ ਬਿਰੰਗੇ ਫਲਾਂ ਰਾਹੀਂ ਸਿੱਖਣ ਦਾ ਅਨੰਦ ਮਾਣਿਆ | 5 ਦਿਨ ਚੱਲੀ ਇਸ ਗਤੀਵਿਧੀ 'ਚ ਬੱਚਿਆਂ ਨੇ ਫਲਾਂ ਨੂੰ ਦੇਖਿਆ, ਛੂਹਿਆ, ਖਾਧਾ ਤੇ ਸਮਝਿਆ |

ਪਿਛਲੀ ਖ਼ਬਰ ਲਰਨਿੰਗ ਫ਼ੀਲਡ ਸਕੂਲ ਵਿਖੇ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜੀਂਦੜਾ ਵਿਖੇ ਸਾਲਾਨਾ ਜੋੜ ਮੇਲੇ 'ਤੇ 52 ਪ੍ਰਾਣੀਆਂ ਨੇ ਅੰਮਿ੍ਤ ਪਾਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।