08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ 5 ਨੂੰ ਵਿਕਾਸ ਪੱਖੋਂ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ-ਕਾਹਨਪੁਰੀਆ

ਅਜੀਤ ਡੈਸਕ 25-05-2026
ਮੋਗਾ, 24 ਮਈ (ਜਸਪਾਲ ਸਿੰਘ ਬੱਬੀ)-26 ਮਈ ਨੂੰ ਨਗਰ ਨਿਗਮ ਮੋਗਾ ਚੋਣਾਂ ਵਿਚ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਕੌਂਸਲਰ ਅਰਵਿੰਦਰ ਸਿੰਘ ਹੈਪੀ ਕਾਹਨਪੁਰੀਆ ਚੋਣ ਨਿਸ਼ਾਨ ਝਾੜੂ ਲਈ ਵਾਰਡ ਦੇ ਹਰੇਕ ਵੋਟਰ ਨੂੰ ਵੋਟ ਅਪੀਲ ਕਰ ਰਹੇ ਹਨ | ਅਰਵਿੰਦਰ ਸਿੰਘ ਕਾਹਨਪੁਰੀਆ ਨੇ ਬਤੌਰ ਕੌਂਸਲਰ ਹੁੰਦਿਆਂ ਵਾਰਡ 5 ਵਾਸੀਆਂ ਦੀ ਹਰੇਕ ਮੰਗ ਤੇ ਸਮੱਸਿਆ ਪਹਿਲ ਦੇ ਆਧਾਰ 'ਤੇ ਹੱਲ ਕਰਵਾਈ ਤੇ ਵਾਰਡ ਨੂੰ ਸ਼ਹਿਰ ਦੇ ਨਮੂਨੇ ਦਾ ਵਾਰਡ ਬਣਾਉਣ ਲਈ ਆਪਣੀ ਜ਼ੁੰਮੇਵਾਰੀ ਨੂੰ ਨਿਭਾਇਆ | ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਝਾੜੂ ਚੋਣ ਨਿਸ਼ਾਨ ਲਈ ਵੱਡੀ ਜਿੱਤ ਕਰਵਾਉਣ ਲਈ ਯਤਨਸ਼ੀਲ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਕਰਵਾਉਣ ਲਈ ਲੋਕਾਂ ਨੇ ਕੀਤੇ ਵਾਅਦੇ ਪੂਰੇ, ਹਰੇਕ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ, 10 ਲੱਖ ਬੀਮਾ ਸਕੀਮ ਤੋਂ ਲੋਕਾਂ ਨੂੰ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ ਮੋਗਾ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਿਕਾਰਡ ਤੋੜ ਜਿੱਤ ਕਰਵਾ ਕੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਰਾਜਸੀ ਸ਼ਕਤੀ ਵਿਚ ਵਾਧਾ ਕਰਨਗੇ | ਅਰਵਿੰਦਰ ਸਿੰਘ ਕਾਹਨਪੁਰੀਆ ਨੇ ਕਿਹਾ ਕਿ ਉਹ 24 ਘੰਟੇ ਵਾਰਡ 5 ਦੇ ਵਿਕਾਸ ਲਈ ਕੰਮ ਕੀਤਾ ਹੈ ਤੇ ਭਵਿੱਖ ਵਿਚ ਵੀ ਵਾਰਡ 5 ਦੇ ਵੋਟਰਾਂ ਦੀ ਆਸ਼ਾ ਉਮੀਦਾਂ 'ਤੇ ਖਰਾ ਉੱਤਰਨਗੇ ਤੇ ਮੋਗਾ ਸ਼ਹਿਰ ਦਾ ਵਾਰਡ 5 ਨਮੂਨੇ ਦਾ ਵਾਰਡ ਬਣਾਵਾਂਗੇ ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ |
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਕਾਲੀਚਰਨ ਸ਼ਰਮਾ ਦੁਆਰਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਦੁਆਰਾ ਮਨਜ਼ੂਰ ਅਗਲੀ ਖ਼ਬਰ ਲਰਨਿੰਗ ਫ਼ੀਲਡ ਸਕੂਲ ਵਿਖੇ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।