09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡਿਪਟੀ ਕਮਿਸ਼ਨਰ ਵਲੋਂ ਜਲ ਜੀਵਨ ਮਿਸ਼ਨ ਤਹਿਤ ਕਾਰਜਾਂ ਦੀ ਸਮੀਖਿਆ ਕਿਹਾ, ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ਵਿਚ ਪੂਰੇ ਕੀਤੇ ਜਾਣ

ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਵਿਚ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ (ਗਰਾਮੀਣ) ਤਹਿਤ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਮੀਟਿੰਗ ਦੌਰਾਨ ਉਨ੍ਹਾਂ ਨੇ ਪਖਾਨਾ ਸਹੂਲਤ ਮੁਹੱਈਆ ਕਰਵਾਉਣ, ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਿਆਰ ਕਰ ਕੇ ਲਾਗੂ ਕਰਨ, ਗੋਬਰਧਨ ਪ੍ਰੋਜੈਕਟ ਬਾਰੇ ਵਿਚਾਰ ਚਰਚਾ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਪਖਾਨੇ ਬਣਾਉਣ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ਵਿਚ ਪੂਰੇ ਕੀਤੇ ਜਾਣ | ਉਨ੍ਹਾਂ ਨੇ ਹਰ 15 ਦਿਨ ਬਾਅਦ ਪ੍ਰਗਤੀ ਰਿਪੋਰਟ ਰੀਵਿਊ ਕਰਨ ਲਈ ਮੀਟਿੰਗ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗਰਾਮੀਣ) ਭਾਰਤ ਸਰਕਾਰ ਦਾ ਇਕ ਵੱਕਾਰੀ ਪ੍ਰੋਗਰਾਮ ਹੈ, ਜਿਸ ਦੇ ਟੀਚੇ ਨੂੰ ਹਾਸਲ ਕਰਨ ਲਈ ਹੋਰ ਅਸਰਦਾਰ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਸਫ਼ਾਈ ਅਤੇ ਮਜ਼ਬੂਤ ਸਾਧਨ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਜ਼ਿਲ੍ਹਾ ਪੱਧਰ 'ਤੇ ਸਫ਼ਾਈ ਦਾ ਉੱਚ ਮਾਪਦੰਡ ਕਾਇਮ ਕਰਨ ਉੱਤੇ ਜ਼ੋਰ ਦਿੱਤਾ | ਇਸ ਮੌਕੇ ਨੀਰੂ ਗਰਗ ਡੀ.ਸੀ.ਈ.ਓ., ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸਮਿੰਦਰ ਸਿੰਘ, ਬੀ.ਡੀ.ਪੀ.ਓ. ਮੋਗਾ ਸੁਖਦੀਪ ਸਿੰਘ, ਬੀ.ਡੀ.ਪੀ.ਓ. ਕਿ੍ਸ਼ਨ ਸਿੰਘ, ਬੀ.ਡੀ.ਪੀ.ਓ. ਕੋਟ ਈਸੇ ਖਾਂ ਮੈਡਮ ਮਨਜੀਤ ਕੌਰ, ਐਕਸੀਅਨ ਪੰਚਾਇਤੀ ਰਾਜ ਵਿਭਾਗ ਰਾਜੇਸ਼ ਕੌਂਸਲ, ਸੁਖਰਾਜ ਕੌਰ ਖੇਤੀਬਾੜੀ ਅਫ਼ਸਰ ਤੋਂ ਇਲਾਵਾ ਵੱਖ-ਵੱਖ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ 'ਚ ''ਨੈਸ਼ਨਲ ਟੈਕਨੋਲੋਜੀ ਦਿਵਸ'' ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਨਾ ਮਾਤਰ ਐਮ.ਐਸ.ਪੀ. ਦੇ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ-ਬੀ.ਕੇ.ਯੂ. ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।