28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਰਨਗੇ ਸੱਚ ਤੇ ਝੂਠ ਦਾ ਫੈਸਲਾ-ਨਿਹਾਲ ਸਿੰਘ ਭੁੱਲਰ

ਅਜੀਤ ਡੈਸਕ 01-06-2026
ਕਿਸ਼ਨਪੁਰਾ ਕਲਾਂ, 31 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਹੋਈਆਂ ਪੰਚਾਇਤੀ, ਬਲਾਕ ਸੰਮਤੀ ਤੇ ਨਗਰ ਨਿਗਮ, ਚੋਣਾਂ ਦÏਰਾਨ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ¢ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਜਿੱਤੀਆਂ ਗਈਆਂ ਇਨ੍ਹਾਂ ਚੋਣਾਂ ਲੈ ਕੇ ਵੱਡੇ ਦਮਗਜੇ ਮਾਰੇ ਜਾ ਰਹੇ ਹਨ ਪਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦÏਰਾਨ ਲੋਕ ਸੱਚ ਤੇ ਝੂਠ ਦਾ ਫ਼ੈਸਲਾ ਕਰਨਗੇ ¢ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਹੈ ਕਿ ਇਨ੍ਹਾਂ ਚੋਣਾਂ ਵਿਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ¢ ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਚੋਣਾਂ ਦÏਰਾਨ ਵੀ ਕਈ ਥਾਵਾਂ 'ਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕਣ, ਦਬਾਅ ਬਣਾਉਣ ਤੇ ਸਰਕਾਰੀ ਤੰਤਰ ਦੀ ਮਦਦ ਨਾਲ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ ਅਤੇ ਕਈ ਥਾਂਵਾਂ 'ਤੇ ਬੇਨਿਯਮੀਆਂ ਅਤੇ ਧਾਂਦਲੀਆਂ ਦੇ ਦੋਸ਼ ਲੱਗੇ ਸਨ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਲੋਕਾਂ ਨੂੰ ਪਤਾ ਹੈ ਕਿ ਕਿਸ ਤਰ੍ਹਾਂ ਲੋਕਤੰਤਰਿਕ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ¢ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਲੋਕਤੰਤਰ ਵਿਚ ਅੰਤਿਮ ਫੈਸਲਾ ਜਨਤਾ ਦਾ ਹੁੰਦਾ ਹੈ ਅਤੇ ਜਨਤਾ ਆਪਣੇ ਵੋਟ ਦੇ ਅਧਿਕਾਰ ਰਾਹੀਂ ਹਰ ਸਰਕਾਰ ਦੇ ਕੰਮਕਾਜ ਦਾ ਮੁਲਾਂਕਣ ਕਰਦੀ ਹੈ¢ ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਵਾਬ ਦੇਣਗੇ¢ ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨਾ ਚਾਹੁੰਦੀ ਹੈ ਤਾਂ ਉਸ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਉਣਾ ਹੋਵੇਗਾ¢
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੰੂਹਦੀਆਂ ਕੀਮਤਾਂ ਆਮ ਲੋਕਾਂ ਦੀਆਂ ਜੇਬਾਂ 'ਤੇ ਡਾਕਾ-ਪ੍ਰਧਾਨ ਹਰੀ ਖਾਈ ਅਗਲੀ ਖ਼ਬਰ ਤਬਦੀਲ ਹੋਏ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੰੂ ਦਿੱਤਾ ਨਾਗਰਿਕ ਅਭਿਨੰਦਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।