29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪ੍ਰੇਮ ਚੰਦ ਚੱਕੀ ਵਾਲੇ ਦਾ ਪਰਿਵਾਰ ਮੇਅਰ ਲਈ ਪੂਰੀ ਤਰ੍ਹਾਂ ਸਮਰੱਥ

ਅਜੀਤ ਡੈਸਕ 01-06-2026
ਮੋਗਾ, 31 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹੁਣੇ ਹੁਣੇ ਹੋਈਆਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਸੱਤਾਧਾਰੀ ਆਪ ਸਰਕਾਰ ਇਨ੍ਹਾਂ ਚੋਣਾਂ ਵਿਚ 30 ਸੀਟਾਂ ਉੱਪਰ ਜਿੱਤ ਪ੍ਰਾਪਤ ਕਰਨ ਵਿਚ ਕਾਮਯਾਬ ਹੋਈ ਹੈ ਅਤੇ ਉਸ ਨੂੰ ਸਪਸ਼ਟ ਬਹੁਮਤ ਹਾਸਲ ਹੈ ਅਤੇ ਕੁਝ ਦਿਨਾਂ ਤੱਕ ਨਗਰ ਨਿਗਮ ਮੋਗਾ ਦੇ ਮੇਅਰ ਦੀ ਚੋਣ ਕੀਤੀ ਜਾਵੇਗੀ | ਭਾਵੇਂ ਕਿ ਨਗਰ ਨਿਗਮ ਦਾ ਮੇਅਰ ਬਣਨ ਲਈ ਕਈ ਚਿਹਰੇ ਆਪਣੀ ਦਾਅਵੇਦਾਰੀ ਜਿਤਾਉਣਗੇ ਪਰ ਜੇਕਰ ਸਹੀ ਅਰਥਾਂ ਵਿਚ ਗੱਲ ਕੀਤੀ ਜਾਵੇ ਤਾਂ ਇਸ ਵਾਰ ਆਪ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਦੇ ਪਰਿਵਾਰ ਵਿਚ ਮੇਅਰ ਦਾ ਤਾਜ ਸਜ ਸਕਦਾ ਹੈ ਕਿਉਂਕਿ ਉਹ ਪ੍ਰਮੁੱਖ ਤੌਰ 'ਤੇ ਦਾਅਵੇਦਾਰ ਹੋਣਗੇ | ਪ੍ਰੇਮ ਚੰਦ ਚੱਕੀ ਵਾਲੇ ਲਗਾਤਾਰ ਪੰਜ ਵਾਰ ਕੌਂਸਲਰ ਬਣੇ ਅਤੇ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ੍ਰੀਮਤੀ ਰਿੱਤੂ ਬਾਲਾ ਆਪ ਪਾਰਟੀ ਵਲੋਂ ਵੱਡੀ ਲੀਡ ਨਾਲ ਚੋਣ ਜਿੱਤੇ ਹਨ | ਪ੍ਰੇਮ ਚੰਦ ਚੱਕੀ ਵਾਲੇ ਕਿਸੇ ਜਾਣਕਾਰੀ ਦੇ ਮੁਥਾਜ ਨਹੀਂ, ਸ਼ਹਿਰ ਵਿਚ ਉਨ੍ਹਾਂ ਦਾ ਆਪਣਾ ਨਿੱਜੀ ਅਸਰ ਰਸੂਖ਼ ਅਤੇ ਵੱਡਾ ਜਨ ਆਧਾਰ ਹੈ ਅਤੇ ਨਗਰ ਨਿਗਮ ਦਾ ਵੀ ਉਨ੍ਹਾਂ ਨੂੰ ਵੱਡਾ ਤਜਰਬਾ ਹੈ | ਇਸ ਲਈ ਉਨ੍ਹਾਂ ਦਾ ਪਰਿਵਾਰ ਨਗਰ ਨਿਗਮ ਦੇ ਮੇਅਰ ਲਈ ਪੂਰੀ ਤਰ੍ਹਾਂ ਸਮਰੱਥ ਤੇ ਸਮਰਪਿਤ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਪ੍ਰੇਮ ਚੰਦ ਚੱਕੀ ਵਾਲਿਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਨਗਰ ਨਿਗਮ ਦਾ ਮੇਅਰ ਚੁਣਿਆ ਜਾਂਦਾ ਹੈ ਤਾਂ ਉਹ ਆਪਣੇ ਨਿੱਜੀ ਤਜਰਬੇ ਦੇ ਆਧਾਰ 'ਤੇ ਨਗਰ ਨਿਗਮ ਮੋਗਾ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨਗੇ ਤੇ ਸ਼ਹਿਰ ਨੂੰ ਵਿਕਾਸ ਤੇ ਤਰੱਕੀ ਵੱਲ ਲੈ ਕੇ ਜਾਣਗੇ |
ਪਿਛਲੀ ਖ਼ਬਰ ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ ਨੇ ਕੀਤਾ ਵਾਰਡ ਵਾਸੀਆਂ, ਸਪੋਰਟਰਾਂ ਤੇ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਕਿਚਲੂ ਪਬਲਿਕ ਸਕੂਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।