29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜਗਵੀਰਨ ਕੌਰ ਜ਼ਿਲ੍ਹਾ ਸਕੱਤਰ ਡੀ.ਟੀ.ਐਫ. ਮੋਗਾ ਦੀ ਸੇਵਾ-ਮੁਕਤੀ 'ਤੇ ਜ਼ਿਲ੍ਹਾ ਕਮੇਟੀ ਵਲੋਂ ਸਨਮਾਨ ਸਮਾਰੋਹ

ਅਜੀਤ ਡੈਸਕ 01-06-2026
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਜਗਵੀਰਨ ਕੌਰ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਬੁੱਟਰ ਜ਼ਿਲ੍ਹਾ ਸਕੱਤਰ ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਜੋ ਕਿ ਅੱਜ 31 ਮਈ ਨੂੰ ਸਿੱਖਿਆ ਵਿਭਾਗ ਤੋਂ ਆਪਣੀ 32 ਸਾਲ ਦੀ ਸੇਵਾ ਨਿਭਾਉਣ ਤੋਂ ਬਾਅਦ ਸੇਵਾ-ਮੁਕਤ ਹੋ ਗਏ ਹਨ | ਉਨ੍ਹਾਂ ਦੀਆਂ ਜਥੇਬੰਦੀ ਵਿਚ ਨਿਭਾਈਆਂ ਸੇਵਾਵਾਂ ਬਦਲੇ ਡੀ.ਟੀ.ਐਫ. ਮੋਗਾ ਦੀ ਜ਼ਿਲ੍ਹਾ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਗੁਰਸ਼ਰਨ ਸਿੰਘ ਜ਼ਿਲ੍ਹਾ ਵਿੱਤ ਸਕੱਤਰ ਵਲੋਂ ਉਨ੍ਹਾਂ ਦਾ ਸਨਮਾਨ ਪੱਤਰ ਪੜ੍ਹ ਕੇ ਉਨ੍ਹਾਂ ਦੀਆਂ ਜਥੇਬੰਦੀ ਅਤੇ ਸਿੱਖਿਆ ਵਿਭਾਗ ਵਿਚ ਨਿਭਾਈਆਂ ਸੇਵਾਵਾਂ 'ਤੇ ਚਾਨਣਾ ਪਾਇਆ ਗਿਆ | ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ, ਗੁਰਮੀਤ ਸਿੰਘ ਝੋਰੜਾਂ ਜ਼ਿਲ੍ਹਾ ਪ੍ਰੈੱਸ ਸਕੱਤਰ, ਸੁਰਿੰਦਰ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ, ਸਵਰਨਦਾਸ, ਅਮਰਦੀਪ ਸਿੰਘ ਬੁੱਟਰ, ਪ੍ਰੇਮ ਕੁਮਾਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ, ਮਧੂ ਬਾਲਾ ਆਦਿ ਆਗੂਆਂ ਵਲੋਂ ਉਨ੍ਹਾਂ ਦੇ ਜਥੇਬੰਦੀ ਵਿਚ ਪਾਏ ਯੋਗਦਾਨ ਅਤੇ ਸੰਘਰਸ਼ਾਂ ਵਿਚ ਉਨ੍ਹਾਂ ਦੀ ਭਾਗੀਦਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਆਗੂਆਂ ਨੇ ਕਿਹਾ ਕਿ ਮੈਡਮ ਜਗਵੀਰਨ ਕੌਰ ਨੇ ਅਧਿਆਪਕ ਸੰਘਰਸ਼ਾਂ ਵਿਚ ਹੀ ਨਹੀਂ ਬਲਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਵਿਚ ਵੀ ਅੱਗੇ ਹੋ ਕੇ ਆਪਣੀ ਸ਼ਮੂਲੀਅਤ ਕੀਤੀ | ਆਗੂਆਂ ਨੇ ਆਸ ਪ੍ਰਗਟ ਕੀਤੀ ਕਿ ਮੈਡਮ ਜਗਵੀਰਨ ਕੌਰ ਸੇਵਾ-ਮੁਕਤੀ ਤੋਂ ਬਾਅਦ ਵੀ ਜਥੇਬੰਦੀ ਦੇ ਵਿਕਾਸ ਲਈ ਆਪਣਾ ਯੋਗਦਾਨ ਦਿੰਦੇ ਰਹਿਣਗੇ | ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਨੇ ਆਪਣੇ ਭਾਸ਼ਣ ਵਿਚ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਿੱਖਿਆ ਜਿਹੇ ਅਹਿਮ ਵਿਸ਼ੇ 'ਤੇ ਕੀਤੇ ਜਾ ਰਹੇ ਹਮਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਆਗੂਆਂ ਨੇ ਮੈਡਮ ਜਗਵੀਰਨ ਕੌਰ ਅਤੇ ਉਨ੍ਹਾਂ ਦੇ ਜੀਵਨ ਸਾਥੀ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ | ਮੈਡਮ ਜਗਵੀਰਨ ਕੌਰ ਨੇ ਆਪਣੇ ਭਾਸ਼ਣ ਵਿਚ ਜਥੇਬੰਦੀ ਦੀ ਮਹੱਤਤਾ ਬਾਰੇ ਦੱਸਿਆਂ ਅਤੇ ਅੱਗੇ ਤੋਂ ਵੀ ਜਥੇਬੰਦੀ ਦੇ ਅੰਗ ਸੰਗ ਰਹਿਣ ਦਾ ਭਰੋਸਾ ਦਿੱਤਾ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ ਨੇ ਨਿਭਾਈ | ਇਸ ਸਮੇਂ ਜਗਜੀਤ ਸਿੰਘ ਰਣੀਆਂ, ਸੁਖਜੀਤ ਸਿੰਘ ਕੁੱਸਾ, ਨਰਿੰਦਰ ਸਿੰਘ, ਨਵਦੀਪ ਸਿੰਘ ਧੂੜਕੋਟ, ਜਗਦੇਵ ਮਹਿਣਾ, ਨਤਾਸ਼ਾ ਕੌਸ਼ਲ, ਮਮਤਾ ਕੌਸ਼ਲ, ਰਮਨਦੀਪ ਸ਼ਾਰਦਾ, ਰੂਬਨਪ੍ਰੀਤ ਸਿੰਘ, ਪਰਮਿੰਦਰ ਕੌਰ, ਕਮਲਜੀਤ ਕੌਰ ਗਿੱਲ, ਅਮਰਜੀਤ ਕੌਰ ਪੱਤੋ, ਲਖਵੀਰ ਕੌਰ ਆਦਿ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਮੰਡੀ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਵਿਰੁੱਧ ਸੰਘਰਸ਼ ਜਾਰੀ ਰਹੇਗਾ- ਅਕਾਲੀ ਆਗੂ ਰ... ਅਗਲੀ ਖ਼ਬਰ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਸਜਾਏ ਰੂਹਾਨੀ ਧਾਰਮਿਕ ਦੀਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।