29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਗਰ ਨਿਗਮ ਮੋਗਾ ਚੋਣਾਂ ਵਿਚ ਆਪ ਉਮੀਦਵਾਰਾਂ ਦੀ ਵੱਡੀ ਜਿੱਤ ਕੀਤੇ ਵਿਕਾਸ ਕਾਰਜਾਂ 'ਤੇ ਮੋਹਰ ਲੱਗੀ-ਕੁਲਵੰਤ ਰਾਮਗੜ੍ਹੀਆ

ਅਜੀਤ ਡੈਸਕ 01-06-2026
ਮੋਗਾ, 31 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਕੀਤੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਉਂਦੇ ਹੋਏ ਮੋਗਾ ਨਗਰ ਨਿਗਮ ਮੋਗਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਰਿਕਾਰਡ ਤੋੜ ਜਿੱਤ ਹੋਈ | ਇਨ੍ਹਾਂ ਚੋਣਾਂ ਵਿਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਹਿਰ ਦੇ ਹਰੇਕ ਵਾਰਡ ਵਿਚ ਆਪ ਦੇ ਉਮੀਦਵਾਰ ਦੀ ਜਿੱਤ ਲਈ ਕੀਤੇ ਕਾਰਜਾਂ ਬਾਰੇ ਜਾਣੂੰ ਕਰਵਾਇਆ | ਇਹ ਪ੍ਰਗਟਾਵਾ ਆਪ ਪਾਰਟੀ ਦੇ ਆਗੂ ਕੁਲਵੰਤ ਸਿੰਘ ਰਾਮਗੜ੍ਹੀਆ ਨੇ ਕੀਤਾ | ਉਨ੍ਹਾਂ ਮੋਗਾ ਸ਼ਹਿਰ ਦੇ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵੱਡੀ ਜਿੱਤ ਦਿਵਾ ਕੇ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਢ ਬੰਨਿ੍ਹਆ | ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਕਿਹਾ ਉਹ ਕੀਤਾ | ਮੋਗਾ ਸ਼ਹਿਰ ਨੂੰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਸੂਬੇ ਦਾ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਉਣ ਵਿਚ ਕਸਰ ਨਹੀਂ ਛੱਡਣਗੇ |


ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਡੀ.ਸੀ. ਦਫ਼ਤਰ ਮੂਹਰੇ ਰੋਸ ਧਰਨਾ ਭਲਕੇ-ਭੁਪਿੰਦਰ ਸਿੰਘ ਅਗਲੀ ਖ਼ਬਰ ਮੋਗਾ ਦੇ ਵਿਸ਼ਵਕਰਮਾ ਚੌਕ ਵਿਖੇ ਹਾਦਸੇ ਦਾ ਮਾਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।