09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਿਸ਼ਨਪੁਰਾ ਕਲਾਂ ਵਿਖੇ ਸੱਭਿਆਚਾਰਕ ਮੇਲਾ ਤੇ ਭੰਡਾਰਾ ਕਰਵਾਇਆ

ਅਜੀਤ ਡੈਸਕ 02-07-2026

ਕਿਸ਼ਨਪੁਰਾ ਕਲਾਂ, 1 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ ਪੀਰ ਬਾਬਾ ਬਸੰਤ ਅਲੀ ਸ਼ਾਹ ਖ਼ਾਨਗਾਹ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ ਅਤੇ ਭੰਡਾਰਾ ਗੱਦੀ ਨਸ਼ੀਨ ਬਾਬਾ ਨੇਕ ਸ਼ਾਹ ਦੀ ਰਹਿਨੁਮਾਈ ਹੇਠ ਬਾਬਾ ਬਸੰਤ ਅਲੀ ਸ਼ਾਹ ਸਭਿਆਚਾਰਕ ਮੰਚ, ਸੰਤ ਵਿਸਾਖਾ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ, ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ਦੀ ਸ਼ੁਰੂਆਤ ਗੱਦੀ ਨਸ਼ੀਨ ਬਾਬਾ ਨੇਕ ਸ਼ਾਹ ਵਲੋਂ ਪੀਰ ਬਾਬਾ ਬਸੰਤ ਅਲੀ ਸ਼ਾਹ ਦੀ ਦਰਗਾਹ ‘ਤੇ ਚਾਦਰ ਚੜ੍ਹਾ ਕੇ ਕੀਤੀ ਗਈ। ਇਸ ਉਪਰੰਤ ਸਭਿਆਚਾਰਕ ਸਟੇਜ ਦੀ ਸ਼ੁਰੂਆਤ ਗਾਇਕ ਦੇਵ ਸਫਰੀ ਕਿਸ਼ਨਪੁਰਾ ਆਦਿ ਨੇ ਧਾਰਮਿਕ ਗੀਤ ਗਾ ਕੇ ਕੀਤੀ। ਮੇਲੇ ਚ ਕਮੇਡੀ ਕਲਾਕਾਰ ਅਵਤਾਰ ਅਤੇ ਕੁਲਵਿੰਦਰ ਨੇ ਹਾਸ ਰਸ ਟੋਟਕਿਆਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਉਪਰੰਤ ਬੁਲੰਦ ਆਵਾਜ਼ ਪੰਜਾਬੀ ਗਾਇਕ ਰਿਆਜ਼ ਖਾਨ ਨੇ ਆਪਣੇ ਚਰਚਿਤ ਗੀਤ ਗਾ ਕੇ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ। ਅਖੀਰ ਵਿਚ ਵਾਰੀ ਆਈ ਪੰਜਾਬ ਦੇ ਪ੍ਰਸਿੱਧ ਗਾਇਕ ਬਾਈ ਅਮਰਜੀਤ, ਦਵਿੰਦਰ ਦਿਉਲ ਨੇ ਧਾਰਮਿਕ ਗੀਤ ਤੋਂ ਇਲਾਵਾ ਆਪਣੇ ਹੋਰ ਵੀ ਚਰਚਿਤ ਗੀਤ ਦਰਸ਼ਕਾਂ ਨੂੰ ਸਾਹ ਰੋਕ ਕੇ ਸੁਣਨ ਲਈ ਮਜਬੂਰ ਕਰ ਦਿੱਤਾ। ਅੰਤ ਵਿਚ ਬਾਬਾ ਨੇਕ ਸ਼ਾਹ ਤੇ ਪ੍ਰਬੰਧਕਾਂ ਵਲੋਂ ਪਹੁੰਚੇ ਕਲਾਕਾਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ, ਚਾਹ ਪਕੌੜਿਆਂ ਦੇ ਭੰਡਾਰੇ ਅਤੁੱਟ ਵਰਤਾਇਆ ਗਿਆ ਅਤੇ ਪ੍ਰਬੰਧਕਾਂ ਵਲੋਂ ਆਈਆਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ। ਇਸ ਮੇਲੇ ਦੌਰਾਨ ਸਰਪੰਚ, ਪੰਚ, ਪ੍ਰਧਾਨ, ਨਗਰ ਨਿਵਾਸੀ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨ ਅਤੇ ਵੱਡੀ ਗਿਣਤੀ ਵਿਚ ਸਰੋਤਿਆਂ ਨੇ ਆਪਣੀ ਹਾਜ਼ਰੀ ਲਗਵਾਈ।

ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਗਊ ਸੇਵਾ ਨਾਲ ਅਗਲੀ ਖ਼ਬਰ ਭਾਜਪਾ ਨੇ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੀ ਸੰਗਠਨਾਤਮਿਕ ਮਜ਼ਬੂਤੀ ਲਈ ਸੌਂਪੀਆਂ ਜ਼ਿੰਮੇਵਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।