09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਡੀ.ਸੀ.ਏ. ਮੋਗਾ ਦੀਆਂ ਦੋ ਮਹਿਲਾ ਖਿਡਾਰਨਾਂ ਦੀ ਸਟੇਟ ਫਿਟਨੈੱਸ ਕਮ ਫੀਲਡਿੰਗ ਕੈਂਪ ਲਈ ਚੋਣ

ਅਜੀਤ ਡੈਸਕ 02-07-2026

ਮੋਗਾ, 1 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਡੀ.ਸੀ.ਏ.) ਮੋਗਾ ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਹਰਮੀਤ ਕੌਰ ਅਤੇ ਜਤਿੰਦਰ ਕੌਰ ਦੀ ਚੋਣ ਸਟੇਟ ਸਟੇਟ ਫਿਟਨੈੱਸ ਕਮ ਫੀਲਡਿੰਗ ਕੈਂਪ ਲਈ ਹੋਈ ਹੈ, ਜਿਸ ਦਾ ਆਯੋਜਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਕੀਤਾ ਜਾ ਰਿਹਾ ਹੈ। ਇਹ ਕੈਂਪ ਅੱਜ 2 ਜੁਲਾਈ ਤੋਂ 9 ਜੁਲਾਈ 2026 ਤੱਕ ਆਈ. ਐੱਸ. ਬਿੰਦਰਾ ਕ੍ਰਿਕਟ ਸਟੇਡੀਅਮ ਪੀ.ਸੀ.ਏ. ਮੋਹਾਲੀ ਵਿਖੇ ਆਯੋਜਿਤ ਕੀਤਾ ਜਾਵੇਗਾ। ਦੋਵੇਂ ਖਿਡਾਰਨਾਂ ਨੂੰ 2 ਜੁਲਾਈ ਦੀ ਸ਼ਾਮ ਤੱਕ ਦਿਨੇਸ਼ ਸਨਵਾਲ ਨੂੰ ਆਈ.ਐਸ. ਬਿੰਦਰਾ ਕ੍ਰਿਕਟ ਸਟੇਡੀਅਮ ਪੀ.ਸੀ.ਏ. ਮੋਹਾਲੀ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਦੋਵਾਂ ਖਿਡਾਰਨਾਂ ਦੀ ਇਹ ਚੋਣ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਹ ਉਪਲਬਧੀ ਡੀ.ਸੀ.ਏ. ਮੋਗਾ ਅਤੇ ਪੂਰੇ ਜ਼ਿਲ੍ਹੇ ਲਈ ਮਾਣ ਦਾ ਵਿਸ਼ਾ ਹੈ। ਇਸ ਮੌਕੇ ਡੀ.ਸੀ.ਏ. ਮੋਗਾ ਦੇ ਪ੍ਰਧਾਨ ਰਵਿੰਦਰ ਸਿੰਘ, ਡਾ. ਸੰਜੀਵ ਕੁਮਾਰ ਸੈਣੀ, ਸੰਨੀ ਮਨਚੰਦਾ, ਪ੍ਰਦੀਪ ਮੋਂਗਾ, ਕੋਚ ਮਨਜੀਤ ਕੁਮਾਰ, ਐਮ.ਐਸ. ਦਾਸ, ਕਪਿਲ ਦੇਵ, ਹਰਸਿਮਰਨ ਸਿੰਘ ਅਤੇ ਹਰਸ਼ਦੀਪ ਸਿੰਘ ਨੇ ਦੋਵੇਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਸਬੰਧੀ ਜਾਣਕਾਰੀ ਕਮਲ ਅਰੋੜਾ ਅਪੈਕਸ ਮੈਂਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਡੀ.ਸੀ.ਏ. ਮੋਗਾ ਨੂੰ ਪੂਰਾ ਵਿਸ਼ਵਾਸ ਹੈ ਕਿ ਹਰਮੀਤ ਕੌਰ ਅਤੇ ਜਤਿੰਦਰ ਕੌਰ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਜ਼ਿਲ੍ਹਾ ਮੋਗਾ, ਪੰਜਾਬ ਅਤੇ ਭਾਰਤ ਦਾ ਨਾਂਅ ਰੌਸ਼ਨ ਕਰਨਗੀਆਂ।

ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਅਗਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ 5 ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।