09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ

ਅਜੀਤ ਡੈਸਕ 02-07-2026

ਫ਼ਤਿਹਗੜ੍ਹ ਪੰਜਤੂਰ, 1 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਾਇਮਰੀ ਅਤੇ ਸੀਨੀਅਰ ਜਮਾਤਾਂ ਦੇ ਗਰੁੱਪਾਂ ਦੇ ਬੱਚਿਆਂ ਦੇ ਧੰਨਵਾਦ ਕਾਰਡ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਡਾਕਟਰ ਦਿਵਸ ਹਰ ਸਾਲ 1 ਜੁਲਾਈ ਨੂੰ ਪੂਰੇ ਦੇਸ਼ ਵਿਚ ਡਾਕਟਰਾਂ ਨੂੰ ਸਨਮਾਨ ਦੇਣ ਲਈ ਮਨਾਇਆ ਜਾਂਦਾ ਹੈ। ਇਸ ਦਿਨ ਉਹ ਡਾਕਟਰ ਜੋ ਪ੍ਰਮਾਤਮਾ ਦੇ ਸਮਾਨ ਹਨ, ਸਾਡੀ ਜ਼ਿੰਦਗੀ ਨੂੰ ਬਚਾਉਂਦੇ ਹਨ ਅਤੇ ਸਾਡੀਆਂ ਬਿਮਾਰੀਆਂ ਨੂੰ ਦੂਰ ਕਰਦੇ ਹਨ, ਉਨ੍ਹਾਂ ਨੂੰ ਅਸੀਂ ਸਲੂਟ ਕਰਦੇ ਹਾਂ।

ਪਿਛਲੀ ਖ਼ਬਰ ਐਸ.ਐਫ.ਸੀ. ਪਬਲਿਕ ਸਕੂਲ ਦੀ ਵਿਦਿਆਰਥਣ ਜੈਸਿਕਾ ਨੇ ਰਾਸ਼ਟਰੀ ਤੀਰ ਅੰਦਾਜ਼ੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਡੀ.ਸੀ.ਏ. ਮੋਗਾ ਦੀਆਂ ਦੋ ਮਹਿਲਾ ਖਿਡਾਰਨਾਂ ਦੀ ਸਟੇਟ ਫਿਟਨੈੱਸ ਕਮ ਫੀਲਡਿੰਗ ਕੈਂਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।