08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕੈਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ਦੇ ਜ਼ੋਨਲ ਪੱਧਰ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਬਾਈਪਾਸ ਤੇ ਸਥਿਤ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਕਰਾਟੇ ਕੋਚ ਰਸ਼ਪਾਲ ਕੌਰ ਦੀ ਅਗਵਾਈ ਵਿਚ ਕਰਾਟੇ ਦੇ ਜ਼ੋਨਲ ਪੱਧਰ ਮੁਕਾਬਲਿਆਂ ਵਿਚ ਭਾਗ ਲਿਆ। ਇਹ ਮੁਕਾਬਲੇ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ ਕਰਵਾਏ ਗਏ ਸਨ।

ਅਜੀਤ ਡੈਸਕ 08-08-2026
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਬਾਈਪਾਸ ਤੇ ਸਥਿਤ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਕਰਾਟੇ ਕੋਚ ਰਸ਼ਪਾਲ ਕੌਰ ਦੀ ਅਗਵਾਈ ਵਿਚ ਕਰਾਟੇ ਦੇ ਜ਼ੋਨਲ ਪੱਧਰ ਮੁਕਾਬਲਿਆਂ ਵਿਚ ਭਾਗ ਲਿਆ। ਇਹ ਮੁਕਾਬਲੇ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ ਕਰਵਾਏ ਗਏ ਸਨ। ਸਕੂਲ ਦੀਆਂ ਕੁੱਲ 14 ਵਿਦਿਆਰਥਣਾਂ ਨੇ ਕਰਾਟੇ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀਆਂ ਸੱਤ ਵਿਦਿਆਰਥਣਾਂ ਜਪਨੀਤ ਕੌਰ, ਹਰਸਿਮਰਤ ਕੌਰ, ਸ਼ਗੁਨ ਮਨਚੰਦਾ, ਧਨਸ਼ਿਵੀ, ਹਰਸਿਮਰਨ ਕੌਰ, ਗੁਰਲੀਨ ਕੌਰ ਅਤੇ ਮਨਸੀਰਤ ਕੌਰ ਨੇ ਗੋਲਡ ਮੈਡਲ ਹਾਸਲ ਕੀਤਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਆਪਣੀ ਥਾਂ ਪੱਕੀ ਕੀਤੀ। ਇਸ ਤੋਂ ਇਲਾਵਾ ਸਮਾਇਰਾ, ਮਹਿਕ ਪ੍ਰੀਤ ਕੌਰ ਅਤੇ ਤਨਵੀਰ ਕੌਰ ਨੇ ਸਿਲਵਰ ਮੈਡਲ ਹਾਸਲ ਕੀਤਾ। ਮਨਮਿੰਦਰ ਕੌਰ, ਰਿਦਿਤਾ ਘੋਸ਼, ਨਵਜੋਤ ਕੌਰ ਅਤੇ ਗੁਣਮਇਆ ਨੇ ਕਾਂਸੀ ਦਾ ਮੈਡਲ ਹਾਸਲ ਕੀਤਾ। ਸਕੂਲ ਪਹੁੰਚਣ ’ਤੇ ਸਾਰੀਆਂ ਵਿਦਿਆਰਥਣਾਂ ਦਾ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਮੈਡਮ ਹਰਪ੍ਰੀਤ ਕੌਰ ਨੇ ਨਿੱਘਾ ਸਵਾਗਤ ਕਰਦਿਆਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਟੈਂਟ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਦੌਰਾਨ ਵੱਖ-ਵੱਖ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਅਗਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਵਿਦਿਆਰਥਣਾਂ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।