ਮੁੱਖ ਮੰਤਰੀ ਤੀਰਥ ਯਾਤਰਾ ਦੀ ਤੀਜੀ ਬੱਸ ਨੂੰ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕੀਤਾ ਰਵਾਨਾ
ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਤੀਰਥ ਯਾਤਰੀਆਂ ਦੀ ਤੀਜੀ ਬੱਸ ਨੂੰ ਇਤਿਹਾਸਕ ਪਿੰਡ ਦੀਨਾ ਸਾਹਿਬ ਤੋਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਮ
ਮੁੱਖ ਮੰਤਰੀ ਤੀਰਥ ਯਾਤਰਾ ਦੀ ਤੀਜੀ ਬੱਸ ਨੂੰ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕੀਤਾ ਰਵਾਨਾ
10-08-2026
ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਤੀਰਥ ਯਾਤਰੀਆਂ ਦੀ ਤੀਜੀ ਬੱਸ ਨੂੰ ਇਤਿਹਾਸਕ ਪਿੰਡ ਦੀਨਾ ਸਾਹਿਬ ਤੋਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਲੈ ਰਹੇ ਹਨ। ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਨਾਲ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਤੀਰਥ ਯਾਤਰੀਆਂ ਨੂੰ ਸ਼ੁੱਭ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਨਾਲ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰ ਕੇ ਵਾਪਸ ਪਰਤਣ।