ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੇ ਭਲੇ ਲਈ ਲਿਆਂਦਾ ਬਿੱਲ ਸ਼ਲਾਘਾਯੋਗ ਉਪਰਾਲਾ-ਸਰਪੰਚ ਪ੍ਰਿੰਸ ਚਾਵਲਾ
ਕਿਸ਼ਨਪੁਰਾ ਕਲਾਂ, 9 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਅਗਾਂਹਵਧੂ ਸੋਚ ਰੱਖਣ ਵਾਲੇ ਉੱਦਮੀ ਨੌਜਵਾਨ ਸਰਪੰਚ ਪ੍ਰਿੰਸ ਚਾਵਲਾ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਗਊਸ਼ਾਲਾਵਾਂ ਦੇ ਭਲੇ ਅਤੇ ਉਨ੍ਹਾਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਿਆਂਦੇ ਗਏ ਬਿੱਲ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿਤ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਭਲਾਈ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇਕ ਅਹਿਮ ਕਦਮ ਹੈ।
ਸ
ਸਰਪੰਚ ਪ੍ਰਿੰਸ ਚਾਵਲਾ
10-08-2026
ਕਿਸ਼ਨਪੁਰਾ ਕਲਾਂ, 9 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਅਗਾਂਹਵਧੂ ਸੋਚ ਰੱਖਣ ਵਾਲੇ ਉੱਦਮੀ ਨੌਜਵਾਨ ਸਰਪੰਚ ਪ੍ਰਿੰਸ ਚਾਵਲਾ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਗਊਸ਼ਾਲਾਵਾਂ ਦੇ ਭਲੇ ਅਤੇ ਉਨ੍ਹਾਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਿਆਂਦੇ ਗਏ ਬਿੱਲ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿਤ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਭਲਾਈ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇਕ ਅਹਿਮ ਕਦਮ ਹੈ। ਸਰਪੰਚ ਚਾਵਲਾ ਨੇ ਕਿਹਾ ਕਿ ਗਊਸ਼ਾਲਾਵਾਂ ਬੇਸਹਾਰਾ ਗਊਆਂ ਦੀ ਸੰਭਾਲ ਦਾ ਸਭ ਤੋਂ ਵੱਡਾ ਆਸਰਾ ਹਨ ਅਤੇ ਇਨ੍ਹਾਂ ਦੀ ਬਿਹਤਰੀ ਲਈ ਪ੍ਰਭਾਵਸ਼ਾਲੀ ਪ੍ਰਬੰਧਨ ਬਹੁਤ ਜ਼ਰੂਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਅਤੇ ਗਊ ਸੇਵਾ ਨਾਲ ਜੁੜੀਆਂ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਹਿੱਤਕਾਰੀ ਪਹਿਲ ਦਾ ਸਵਾਗਤ ਕਰਨ ਅਤੇ ਸਰਕਾਰ ਨਾਲ ਮਿਲ ਕੇ ਗਊਆਂ ਦੀ ਸੁਰੱਖਿਆ ਅਤੇ ਭਲਾਈ ਲਈ ਆਪਣਾ ਯੋਗਦਾਨ ਪਾਉਣ। ਅੰਤ ਵਿਚ ਕਿਸ਼ਨਪੁਰਾ ਕਲਾਂ ਵਿਖੇ ਬਣੀ ਗਊਸ਼ਾਲਾ ਦੇ ਪ੍ਰਬੰਧਕਾਂ ਸੇਵਾਦਾਰਾਂ ਦੀ ਭਰਪੂਰ ਸ਼ਲਾਘਾ ਕੀਤੀ ਕਿਹਾ ਕਿ ਜਦੋਂ ਤੋਂ ਪ੍ਰਧਾਨ ਅਵਤਾਰ ਸਿੰਘ ਮਾਨ, ਸੰਦੀਪ ਕੁਮਾਰ ਸੀਪਾ, ਜੋਗਿੰਦਰ ਸਿੰਘ ਗਿਆਨੀ ਆਦਿ ਉੱਦਮੀ ਮਿਹਨਤੀ ਜੁਝਾਰੂ ਨੌਜਵਾਨਾਂ ਦੀ ਟੀਮ ਆਈ ਹੈ ਉਸ ਦਿਨ ਤੋਂ ਬੇਜ਼ਬਾਨ ਗਊਆਂ ਦੀ ਸਾਂਭ ਸੰਭਾਲ ਸੁਚੱਜੇ ਢੰਗ ਨਾਲ ਚੱਲ ਰਹੀ ਹੈ।