12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੀਟਿੰਗ ਕਰ ਕੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਆਜ਼ਾਦੀ ਦਿਵਸ-2026 ਨੂੰ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਅੱਜ ਜ਼ਿਲ੍ਹੇ ਦੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਖ-ਵੱਖ ਵਿਭਾਗਾਂ ਨਾਲ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ: ਜਸਪਾਲ ਸਿੰਘ ਬੱਬੀ 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਆਜ਼ਾਦੀ ਦਿਵਸ-2026 ਨੂੰ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਅੱਜ ਜ਼ਿਲ੍ਹੇ ਦੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਐਸ.ਡੀ.ਐਮ. ਸਤਵਿੰਦਰ ਪਾਲ ਰਣੀਕੇ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕਰਨ ਦਾ ਮਹੱਤਵਪੂਰਨ ਮੌਕਾ ਹੈ। ਇਸ ਲਈ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਦੇਸ਼ ਭਗਤੀ ਦੀ ਭਾਵਨਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਦੀ ਸਾਫ਼-ਸਫ਼ਾਈ, ਸਜਾਵਟ , ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਬਿਜਲੀ, ਆਵਾਜਾਈ, ਪਾਰਕਿੰਗ, ਸੁਰੱਖਿਆ ਅਤੇ ਮੈਡੀਕਲ ਸਹੂਲਤਾਂ ਸਮੇਤ ਸਾਰੇ ਪ੍ਰਬੰਧ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤੇ ਜਾਣ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪਰੇਡ, ਮਾਰਚ ਪਾਸਟ, ਸਭਿਆਚਾਰਕ ਪ੍ਰੋਗਰਾਮ, ਦੇਸ਼ ਭਗਤੀ ਦੇ ਗੀਤਾਂ ਅਤੇ ਹੋਰ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮਾਂ ਦੀ ਗੁਣਵੱਤਾ ਅਤੇ ਅਨੁਸ਼ਾਸਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਟਰੈਫ਼ਿਕ ਪ੍ਰਬੰਧਾਂ ਲਈ ਲੋੜੀਂਦੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਮੈਡੀਕਲ ਟੀਮ ਅਤੇ ਐਂਬੂਲੈਂਸ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ। ਨਗਰ ਨਿਗਮ/ਸਥਾਨਕ ਸੰਸਥਾਵਾਂ ਨੂੰ ਸਫ਼ਾਈ ਅਤੇ ਸੈਨੀਟੇਸ਼ਨ ਦੇ ਵਿਸ਼ੇਸ਼ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ। ਸਾਗਰ ਸੇਤੀਆ ਨੇ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਸਿਰਫ਼ ਇਕ ਸਰਕਾਰੀ ਸਮਾਗਮ ਨਹੀਂ, ਸਗੋਂ ਹਰੇਕ ਨਾਗਰਿਕ ਲਈ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਅਤੇ ਸਮਰਪਣ ਪ੍ਰਗਟ ਕਰਨ ਦਾ ਮੌਕਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮ ਵਿਚ ਸ਼ਾਮਿਲ ਹੋ ਕੇ ਇਸ ਰਾਸ਼ਟਰੀ ਤਿਉਹਾਰ ਦੀ ਸ਼ਾਨ ਵਧਾਉਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਾਰੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਸਮੇਂ ਸਿਰ ਨਿਭਾਇਆ ਜਾਵੇਗਾ।
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਯੂਨੀਕ ਸਕੂਲ ਸਮਾਲਸਰ ਨੇ ਜ਼ੋਨ ਪੱਧਰੀ ਖੇਡਾਂ ਵਿਚ ਝੰਡੇ ਗੱਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।