12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਇੱਜ਼ਤਵਾਲਾ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 11 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਐਲ. ਆਈ.

ਪਿੰਡ ਇੱਜਤਵਾਲਾ ਵਿਖੇ ਅੱਖਾਂ ਦੇ ਲਗਾਏ ਗਏ ਜਾਂਚ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਤੇ ਹੋਰ ਸਹਿਯੋਗੀ| ਤਸਵੀਰ: ਪਰਮਿੰਦਰ ਸਿੰਘ ਗਿੱਲ 12-08-2026
ਕਿਸ਼ਨਪੁਰਾ ਕਲਾਂ, 11 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਐਲ.ਆਈ.ਸੀ. ਐਚ.ਐਫ.ਐਲ. ਹ੍ਰਿਦਯ ਪ੍ਰੋਜੈਕਟ ਤਹਿਤ ਸ਼੍ਰਮਿਕ ਭਾਰਤੀ ਵਲੋਂ ਪਿੰਡ ਇੱਜਤ ਵਾਲਾ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ 155 ਲੋਕਾਂ ਦੀ ਓ.ਪੀ.ਡੀ. ਜਾਂਚ ਕੀਤੀ ਗਈ ਜਦੋਂ ਕਿ ਜਾਂਚ ਦੌਰਾਨ 18 ਮਰੀਜ਼ਾਂ ਵਿਚ ਮੋਤੀਆਬਿੰਦ ਦੀ ਸਮੱਸਿਆ ਦੀ ਪਹਿਚਾਣ ਕੀਤੀ ਗਈ| ਜਿਨ੍ਹਾਂ ਨੂੰ ਅਗਲੇ ਇਲਾਜ ਲਈ ਚੁਣਿਆ ਗਿਆ। ਕੈਂਪ ਦੌਰਾਨ ਜਗਦੰਬਾ ਹਸਪਤਾਲ ਦੀ ਮੈਡੀਕਲ ਟੀਮ ਵਲੋਂ ਮਰੀਜ਼ਾਂ ਦੀ ਬਾਰੀਕੀ ਨਾਲ ਅੱਖਾਂ ਦੀ ਜਾਂਚ ਅਤੇ ਸਕਰੀਨਿੰਗ ਕੀਤੀ ਗਈ। ਸ਼੍ਰਮਿਕ ਭਾਰਤੀ ਵਲੋਂ ਆਏ ਅਧਿਕਾਰੀਆਂ ਨੇ ਦੱਸਿਆ ਗਿਆ ਕਿ ਚੁਣੇ ਗਏ 18 ਮਰੀਜ਼ਾਂ ਦੀ ਮੋਤੀਆਬਿੰਦ ਦੀ ਸਰਜਰੀ ਜਗਦੰਬਾ ਹਸਪਤਾਲ ਵਿਖੇ ਕੀਤੀ ਜਾਵੇਗੀ। ਕੈਂਪ ਦਾ ਮੁੱਖ ਉਦੇਸ਼ ਪੇਂਡੂ ਲੋਕਾਂ ਨੂੰ ਅੱਖਾਂ ਨਾਲ ਸਬੰਧਿਤ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਅਤੇ ਇਨ੍ਹਾਂ ਦੀ ਸਮੇਂ ਸਿਰ ਪਹਿਚਾਣ ਕਰਨਾ ਸੀ। ਸ਼੍ਰਮਿਕ ਭਾਰਤੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਐਲ.ਆਈ.ਸੀ. ਐਚ.ਐਫ.ਐਲ. ਹ੍ਰਿਦਯ ਪ੍ਰੋਜੈਕਟ ਦਾ ਉਦੇਸ਼ ਪੇਂਡੂ ਭਾਈ ਚਾਰਿਆਂ ਦੇ ਸਮੁੱਚੇ ਵਿਕਾਸ ਲਈ ਸਿਹਤ, ਸਿੱਖਿਆ, ਖੇਤੀਬਾੜੀ, ਜੀਵਿਕਾ ਅਤੇ ਹੋਰ ਬੁਨਿਆਦੀ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ। ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ|
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਵਲੋਂ ਐਸ.ਐਮ.ਓ. ਨਾਲ ਮੀਟਿੰਗ ਅਗਲੀ ਖ਼ਬਰ ਪੀ.ਐਸ.ਐਮ.ਐਸ.ਯੂ. ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਅੱਗੇ ਪੰਜਾਬ ਸਰਕਾਰ ਵਿਰੁੱਧ ਕੀਤੀ ਗਈ ਗੇਟ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।