12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹੇਮਕੁੰਟ ਸਕੂਲ ਦੀਆਂ ਗਰਾਊਂਡਾਂ ਵਿਚ ਸ਼ੁਰੂ ਹੋਏ ਜ਼ੋਨਲ ਖੇਡ ਮੁਕਾਬਲੇ

ਕੋਟ ਈਸੇ ਖਾਂ, 11 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ 29ਵੀਆਂ ਜ਼ੋਨਲ ਸਕੂਲ ਖੇਡਾਂ ਤਹਿਤ ਵੱਖ-ਵੱਖ ਖੇਡ ਮੁਕਾਬਲੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਹ ਜ਼ੋਨਲ ਪੱਧਰੀ ਸਕੂਲ ਖੇਡਾਂ ਕੋਟ ਈਸੇ ਖਾਂ ਦੇ ਵੱਖ-ਵੱਖ ਸਕੂਲਾਂ ਵਿਚ ਮਿਤੀ 11 ਅਗਸਤ 2026 ਤੋਂ 14 ਅਗਸਤ 2026 ਤੱਕ ਕਰਵਾਈਆਂ ਜਾ ਰਹੀਆਂ ਹਨ।

ਅਜੀਤ ਡੈਸਕ 12-08-2026
ਕੋਟ ਈਸੇ ਖਾਂ, 11 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ 29ਵੀਆਂ ਜ਼ੋਨਲ ਸਕੂਲ ਖੇਡਾਂ ਤਹਿਤ ਵੱਖ-ਵੱਖ ਖੇਡ ਮੁਕਾਬਲੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਹ ਜ਼ੋਨਲ ਪੱਧਰੀ ਸਕੂਲ ਖੇਡਾਂ ਕੋਟ ਈਸੇ ਖਾਂ ਦੇ ਵੱਖ-ਵੱਖ ਸਕੂਲਾਂ ਵਿਚ ਮਿਤੀ 11 ਅਗਸਤ 2026 ਤੋਂ 14 ਅਗਸਤ 2026 ਤੱਕ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਖੇਡ ਗਰਾਊਂਡਾਂ ਵਿਚ ਹਾਕੀ, ਯੋਗਾ ਅਤੇ ਕਰਾਟੇ ਦੇ ਜ਼ੋਨਲ ਪੱਧਰੀ ਮੁਕਾਬਲੇ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਵਿਚ ਕੋਟ ਈਸੇ ਖਾਂ ਜ਼ੋਨ ਦੇ ਵੱਖ-ਵੱਖ ਸਕੂਲਾਂ ਤੋਂ ਅੰਡਰ-14, ਅੰਡਰ-17 ਅਤੇ ਅੰਡਰ- 19 ਵਰਗ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਰਹੇ ਹਨ। ਇਹ ਜ਼ੋਨਲ ਖੇਡ ਮੁਕਾਬਲੇ ਵੱਖ-ਵੱਖ ਖੇਡਾਂ ਦੇ ਕੋਚਾਂ ਅਮਨ ਸ਼ਰਮਾ, ਚੰਦਨ, ਜਗਵਿੰਦਰ ਸਿੰਘ, ਹਰਸ਼ਦੀਪ ਸਿੰਘ, ਸੁਰਿੰਦਰ ਸਿੰਘ, ਜਿੰਦਰਪਾਲ ਸਿੰਘ, ਮੈਡਮ ਪ੍ਰਿਆ, ਅਮਰਜੀਤ ਕੁਮਾਰ, ਹਰਦੀਪ ਕੁਮਾਰ, ਬਿਮਲਾ ਦੇਵੀ, ਰਮਨਪ੍ਰੀਤ ਕੌਰ, ਰਛਪਾਲ ਕੌਰ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ। ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੇ ਪੂਰੀ ਮਿਹਨਤ ਅਤੇ ਜੋਸ਼ ਨਾਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਦੀਆਂ ਹਨ। ਸਕੂਲ ਪ੍ਰਬੰਧਕਾਂ ਵਲੋਂ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਬਿਹਤਰ ਪ੍ਰਦਰਸ਼ਨ ਲ ਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਨ੍ਹਾਂ ਜ਼ੋਨਲ ਖੇਡ ਮੁਕਾਬਲਿਆਂ ਦਾ ਸਮੁੱਚਾ ਪ੍ਰਬੰਧ ਸਕੂਲ ਦੀ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ।
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਾਜਵੰਤ ਸਿੰਘ ਮਾਹਲਾ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਬਿਪਨਪਾਲ ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।