13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

8.50 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ)-ਥਾਣੇਦਾਰ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਇੰਦਰਾ ਕਾਲੋਨੀ ਮੁਕਤਸਰ ਬਾਈਪਾਸ ਕੋਟਕਪੂਰਾ ਪਹੁੰਚੇ ਤਾਂ ਦੋ ਮੋਨੇ ਨੌਜਵਾਨ ਖੜੇ ਦਿਖਾਈ ਦਿੱਤੇ, ਜਿਨ੍ਹਾਂ ਪਾਸ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਸੀ। ਇਕ ਨੌਜਵਾਨ ਨੇ ਲਿਫ਼ਾਫ਼ੀ ਆਪਣੇ ਹੱਥ ਵਿਚ ਫੜੀ ਹੋਈ ਸੀ ਅਤੇ ਦੂਸਰਾ ਨੌਜਵਾਨ ਆਪਣੇ ਸੱਜੇ ਹੱਥ ਨਾਲ ਉਸ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਵਿਚੋਂ ਕੁਝ ਕੱਢ ਰਿਹਾ ਸੀ।

ਅਜੀਤ ਡੈਸਕ 13-08-2026
ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ)-ਥਾਣੇਦਾਰ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਇੰਦਰਾ ਕਾਲੋਨੀ ਮੁਕਤਸਰ ਬਾਈਪਾਸ ਕੋਟਕਪੂਰਾ ਪਹੁੰਚੇ ਤਾਂ ਦੋ ਮੋਨੇ ਨੌਜਵਾਨ ਖੜੇ ਦਿਖਾਈ ਦਿੱਤੇ, ਜਿਨ੍ਹਾਂ ਪਾਸ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਸੀ। ਇਕ ਨੌਜਵਾਨ ਨੇ ਲਿਫ਼ਾਫ਼ੀ ਆਪਣੇ ਹੱਥ ਵਿਚ ਫੜੀ ਹੋਈ ਸੀ ਅਤੇ ਦੂਸਰਾ ਨੌਜਵਾਨ ਆਪਣੇ ਸੱਜੇ ਹੱਥ ਨਾਲ ਉਸ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਵਿਚੋਂ ਕੁਝ ਕੱਢ ਰਿਹਾ ਸੀ। ਉਹ ਪੁਲਿਸ ਪਾਰਟੀ ਨੂੰ ਦੇਖ ਕੇ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਘਾਹ ਫੂਸ ਵਿਚ ਸੁੱਟ ਕੇ ਖਿਸਕਣ ਲੱਗੇ। ਜਿੰਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਨਾਮ ਪਤਾ ਪੁੱਛਿਆ ਗਿਆ। ਮੋਮੀ ਲਿਫਾਫੀ ਨੂੰ ਚੈਕ ਕੀਤਾ ਤਾਂ 8.50 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਅੰਗਰੇਜ ਸਿੰਘ ਅਤੇ ਵਿਜੇ ਸਿੰਘ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ 100 ਦਿਨ ਪੋਸ਼ਣ ਅਭਿਆਨ ਤਹਿਤ ਵਿਦਿਆਰਥੀਆਂ ਦੀ ਸਿਹਤ ਨਾਲ ਵੱਡਾ ਖਿਲਵਾੜ ਤਿੰਨ ਤਿੰਨ ਦਿਨਾਂ ਦੀਆਂ ਪੈਕਟਾਂ ਵਿਚ ਉੱਲੀ ਲੱਗ... ਅਗਲੀ ਖ਼ਬਰ ਮਾਸਟਰ ਤੇਜਾ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।