ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਮਨੀਸ਼ ਸਿਸੋਦੀਆ ਨੇ ਬਲਾਕ ਤੇ ਬੂਥ ਇੰਚਾਰਜਾਂ ਨਾਲ ਕੀਤੀ ਮੀਟਿੰਗ
ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵੀ ਕੀਤਾ ਸੰਬੋਧਨ
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਬਲਾਕ ਇੰਚਾਰਜਾਂ ਅਤੇ ਬੂਥ ਇੰਚਾਰਜਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮਾਲਵਾ ਸੈਂਟਰਲ ਜ਼ੋਨ ਦੇ ਇੰਚਾਰਜ ਚੇਅਰਮੈਨ ਨਵਜੋਤ ਸਿੰਘ, ਲੋਕ ਸਭਾ ਇੰਚਾਰਜ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਜ਼ਿਲ੍ਹਾ ਪ੍ਰਧਾਨ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ ਵੀ ਮੌਜੂਦ ਸਨ।
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਬਲਾਕ ਇੰਚਾਰਜਾਂ ਅਤੇ ਬੂਥ ਇੰਚਾਰਜਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮਾਲਵਾ ਸੈਂਟਰਲ ਜ਼ੋਨ ਦੇ ਇੰਚਾਰਜ ਚੇਅਰਮੈਨ ਨਵਜੋਤ ਸਿੰਘ, ਲੋਕ ਸਭਾ ਇੰਚਾਰਜ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਜ਼ਿਲ੍ਹਾ ਪ੍ਰਧਾਨ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮਨੀਸ਼ ਸਿਸੋਦੀਆ ਨੇ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਬੂਥ ਪੱਧਰ ਦੇ ਵਰਕਰਾਂ ਨਾਲ ਹੁੰਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਕੰਮਾਂ ਦੇ ਕਰ ਕੇ ਜਿੱਥੇ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਦਾ ਮਨ ਬਣਾਈ ਬੈਠੇ ਹਨ ਪਰ ਫਿਰ ਵੀ ਸਾਨੂੰ ਆਪਣੇ-ਆਪਣੇ ਬੂਥਾਂ ‘ਤੇ ਪੂਰਾ ਪਹਿਰਾ ਦੇਣ ਦੀ ਲੋੜ ਹੈ। ਇਸ ਮੌਕੇ ਜ਼ੋਨ ਇੰਚਾਰਜ ਨਵਜੋਤ ਸਿੰਘ ਜਰਗ ਨੇ ਬੂਥ ਇੰਚਾਰਜਾਂ ਨਾਲ ਸਰਕਾਰ ਦੁਆਰਾ ਕੀਤੇ ਕੰਮਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਮੌਕੇ ਸੰਗਠਨ ਇੰਚਾਰਜ ਸਮੇਤ ਬਲਾਕ ਪ੍ਰਧਾਨਾਂ ਅਤੇ ਬੂਥ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿ ਆਂ ਨਾਲ ਸਬੰਧਿਤ ਨਿਯੁਕਤੀ ਪੱਤਰ ਵੀ ਤਕਸੀਮ ਕੀਤੇ ਗਏ। ਪਾਰਟੀ ਆਗੂਆਂ ਨੇ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਮਿਲਣ ਨਾਲ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਪਾਰਟੀ ਜਥੇਬੰਦੀ ਨੂੰ ਪਿੰਡ-ਪਿੰਡ ਤੇ ਬੂਥ-ਬੂਥ ਹੋਰ ਮਜ਼ਬੂਤ ਕਰਨ ਲਈ ਸਾਰਥਿਕ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ, ਬਲਾਕ ਪ੍ਰਧਾਨਾਂ, ਬੂਥ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।