13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪ੍ਰਭਜੀਤ ਸਿੰਘ ਗਿੱਲ ਬਣੇ ਐਸ.ਸੀ. ਸੈੱਲ ਕਾਂਗਰਸ ਕਮੇਟੀ ਮੋਗਾ ਦੇ ਜਨਰਲ ਸਕੱਤਰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਦਿੱਤਾ ਨਿਯੁਕਤੀ ਪੱਤਰ

ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਪ੍ਰਭਜੀਤ ਸਿੰਘ ਗਿੱਲ ਉਰਫ਼ ਦਵਿੰਦਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਐਸ. ਸੀ.

ਪ੍ਰਭਜੀਤ ਸਿੰਘ ਗਿੱਲ 13-08-2026
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਪ੍ਰਭਜੀਤ ਸਿੰਘ ਗਿੱਲ ਉਰਫ਼ ਦਵਿੰਦਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਐਸ.ਸੀ. ਸੈਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਐਸ.ਸੀ. ਸੈਲ ਦੇ ਜ਼ਿਲ੍ਹਾ ਚੇਅਰਮੈਨ ਮਨਪ੍ਰੀਤ ਸਿੰਘ ਭੱਟੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਮਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪਰਮਿੰਦਰ ਸਿੰਘ ਡਿੰਪਲ, ਸੀਨੀਅਰ ਕਾਂਗਰਸੀ ਆਗੂ ਸਵਰਨ ਸਿੰਘ ਆਦੀਵਾਲ, ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਦੇਵ ਕੌਰ ਡਰੋਲੀ ਭਾਈ, ਬਲਾਕ ਪ੍ਰਧਾਨ ਜਸਪਾਲ ਸਿੰਘ ਡਰੋਲੀ ਭਾਈ ਹਾਜ਼ਰ ਸਨ। ਇਸ ਮੌਕੇ ’ਤੇ ਨਵ ਨਿਯੁਕਤ ਐਸ.ਸੀ.ਸੈਲ. ਦੇ ਪ੍ਰਭਜੀਤ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ੁੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਐਸ.ਸੀ . ਸੈਲ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਨਗੇ।
ਪਿਛਲੀ ਖ਼ਬਰ ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ 20 ਅਗਸਤ ਨੂੰ ਲਗਾਏ ਜਾ ਰਹੇ ਤੀਸਰੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ-ਚੇਅਰਮੈਨ ਸੰਜੀਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।