14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਮੰਦਭਾਗੀ ਘਟਨਾ - ਪ੍ਰਧਾਨ ਭੁੱਲਰ * ਪ੍ਰਧਾਨ ਭੁੱਲਰ ਅਤੇ ਗਿੱਲ ਨੇ ਕੀਤੀ ਸਖ਼ਤ ਨਿੰਦਾ

ਕਿਸ਼ਨਪੁਰਾ ਕਲਾਂ, 13 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਕੌਮੀ ਡੈਲੀਗੇਟ ਤੇ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ‘ਤੇ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਇਆ ਜਾਨਲੇਵਾ ਹਮਲਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਸ਼ਾਂਤੀ, ਸਦਭਾਵਨਾ ਅਤੇ ਆਤਮਿਕਤਾ ਦਾ ਕੇਂਦਰ ਹੁੰਦਾ ਹੈ।

ਅਜੀਤ ਡੈਸਕ 14-08-2026
ਕਿਸ਼ਨਪੁਰਾ ਕਲਾਂ, 13 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਕੌਮੀ ਡੈਲੀਗੇਟ ਤੇ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ‘ਤੇ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਇਆ ਜਾਨਲੇਵਾ ਹਮਲਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਸ਼ਾਂਤੀ, ਸਦਭਾਵਨਾ ਅਤੇ ਆਤਮਿਕਤਾ ਦਾ ਕੇਂਦਰ ਹੁੰਦਾ ਹੈ। ਗੁਰੂ ਘਰ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੀ ਨਿੱਜੀ ਰੰਜਸ਼ ਨੂੰ ਜ਼ਾਹਿਰ ਕਰਨਾ ਜਾਂ ਹਿੰਸਕ ਘਟਨਾ ਨੂੰ ਅੰਜਾਮ ਦੇਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਗਲਤ ਸੰਦੇਸ਼ ਦਿੰਦੀਆਂ ਹਨ ਅਤੇ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਨੂੰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਅਤੇ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਵੀ ਕੀਤੀ।
ਪਿਛਲੀ ਖ਼ਬਰ ਕਿੰਗਜ਼ ਵੇਅ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ *ਪੰਜਾਬੀ ਪਹਿਰਾਵੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨ੍ਹਿਆ ਰ... ਅਗਲੀ ਖ਼ਬਰ ‘ ਅਜੀਤ’ ਉਪ ਦਫ਼ਤਰ ਮੋਗਾ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਖ਼ੂਨਦਾਨ ਬਲੂਮਿੰਗ ਬਡਜ਼ ਸਕੂਲ ਵਿਖੇ 20 ਨੂੰ ਖ਼ੂਨਦਾਨ ਸਭ ਤੋਂ ਉੱਤਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।